ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
Saturday, May 17, 2025 - 12:54 PM (IST)

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਵੱਡੀ ਚਿੰਤਾ ਭਰ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ 'ਚ ਭੂਜਲ ਹਰ ਸਾਲ ਡਿੱਗਦਾ ਜਾ ਰਿਹਾ ਹੈ। ਜੇਕਰ ਇਸ ਨੂੰ ਕੰਟਰੋਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨਹੀਂ ਬਚੇਗਾ। ਜਾਣਕਾਰੀ ਮੁਤਾਬਕ ਕੇਂਦਰ ਦੀ ਇਕ ਰਿਪੋਰਟ 'ਚ ਹੋਸ਼ ਉਡਾ ਦੇਣ ਵਾਲਾ ਖ਼ੁਲਾਸਾ ਹੋਇਆ ਹੈ। ਇਸ ਰਿਪੋਰਟ ਮੁਤਾਬਕ ਹਰ ਸਾਲ ਪੰਜਾਬ ਦਾ ਭੂਜਲ 0.49 ਮੀਟਰ ਦੀ ਦਰ ਨਾਲ ਡਿੱਗ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਗ੍ਰਨੇਡ ਹਮਲੇ ਦੀ ਕੋਸ਼ਿਸ਼! ਇਲਾਕੇ ਦੇ ਲੋਕਾਂ ਦੇ ਸੁੱਕ ਗਏ ਸਾਹ (ਤਸਵੀਰਾਂ)
ਕੇਂਦਰੀ ਭੂਜਲ ਬੋਰਡ ਦੀ ਰਿਪੋਰਟ ਮੁਤਾਬਕ ਸਾਲ 2023-24 'ਚ ਸੂਬੇ 'ਚੋਂ 28.95 ਬਿਲੀਅਨ ਕਿਊਬਿਕ ਮੀਟਰ ਭੂਜਲ ਕੱਢਿਆ ਗਿਆ। ਅਜਿਹੇ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦਾ ਭੂਜਲ ਬਚਾਉਣ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਪੰਜਾਬ ਨੂੰ ਰੇਗਿਸਤਾਨ ਬਣਨ 'ਚ ਢਾਈ ਦਹਾਕਿਆਂ ਤੋਂ ਜ਼ਿਆਦਾ ਸਮਾਂ ਨਹੀਂ ਲੱਗਣਾ। ਪੰਜਾਬ ਦੇ 153 'ਚੋਂ 117 ਬਲਾਕ ਡਾਰਕ ਜ਼ੋਨ 'ਚ ਚਲੇ ਗਏ ਹਨ ਅਤੇ ਹੁਣ ਭੂਜਲ ਨੂੰ ਬਚਾਉਣ ਲਈ ਨਹਿਰੀ ਪਾਣੀ ਹੀ ਇੱਕੋ-ਇਕ ਸਹਾਰਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਨਵੇਂ ਹੁਕਮ ਹੋ ਗਏ ਜਾਰੀ
ਇਸ ਲਈ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਬਿਲਕੁਲ ਨਹੀਂ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਦੇ ਇਕ ਬਿਆਨ ਮੁਤਾਬਕ ਪੰਜਾਬ ਨੂੰ ਨਹਿਰੀ ਪਾਣੀ ਦਾ ਵੀ 24.58 ਫ਼ੀਸਦੀ ਹੀ ਮਿਲਦਾ ਹੈ, ਜਦੋਂ ਕਿ ਰਾਜਸਥਾਨ ਨੂੰ 50.9 ਫ਼ੀਸਦੀ, ਹਰਿਆਣਾ ਨੂੰ 20.38 ਫ਼ੀਸਦੀ, ਜੰਮੂ-ਕਸ਼ਮੀਰ ਅਤੇ ਦਿੱਲੀ ਨੂੰ ਵੀ ਪੰਜਾਬ ਪਾਣੀ ਦਿੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਖ਼ਾਲੀ ਨਹਿਰਾਂ ਅਤੇ ਕਰਜ਼ਾ ਹੀ ਬਚਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8