ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਪਾਣੀ 'ਚ ਡੁੱਬਿਆ ਇਹ ਪੁਲ, ਖੜ੍ਹੀ ਹੋਈ ਵੱਡੀ ਮੁਸੀਬਤ
Friday, Aug 01, 2025 - 01:59 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਕੁੱਲੂ, ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ 'ਤੇ ਬਣਿਆ ਹੋਇਆ ਪੁਲ ਬਰਸਾਤੀ ਪਾਣੀ ਕਾਰਨ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਇਸ ਪੁਲ ਨੂੰ ਬਾਬਾ ਗੁਰਦਿੱਤਾ ਜੀ ਅਤੇ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਜੀ ਨੂੰ ਜੋੜਨ ਵਾਲਾ ਪੁਲ ਵੀ ਆਖਿਆ ਜਾਂਦਾ ਹੈ। ਭਾਰੀ ਬਰਸਾਤ ਕਾਰਨ ਆਲੇ-ਦੁਆਲੇ ਦਾ ਇਕੱਠਾ ਹੋਇਆ ਬਰਸਾਤੀ ਪਾਣੀ ਇਸ ਪੁਲ ਉੱਪਰ ਆ ਕੇ ਖੜ੍ਹ ਗਿਆ, ਜਿਸ ਕਾਰਨ ਇਸ ਪੁਲ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਵੱਡੀ ਵਾਰਦਾਤ! ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ
ਪਾਣੀ ਜ਼ਿਆਦਾ ਹੋਣ ਕਾਰਨ ਕਈ ਕਾਰਾਂ ਇਸ ਪਾਣੀ ਵਿਚ ਹੀ ਚਲਦੀਆਂ-ਚਲਦੀਆਂ ਬੰਦ ਹੋ ਗਈਆਂ, ਜਿਨ੍ਹਾਂ ਨੂੰ ਬਾਅਦ ਵਿਚ ਧੱਕਾ ਲਗਾ ਕੇ ਬਾਹਰ ਕੱਢਣਾ ਪਿਆ ਜਦਕਿ ਸਕੂਟਰ, ਮੋਟਰਸਾਈਕਲ ਚਾਲਕ ਇਸ ਪਾਣੀ ਵਿਚੋਂ ਲੰਘਣ ਨੂੰ ਲੈ ਕੇ ਗੁਰੇਜ਼ ਕਰ ਰਹੇ ਸਨ। ਬਰਸਾਤੀ ਪਾਣੀ ਉੱਚਾਈ ’ਤੇ ਬਣੀ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਲਿੰਕ ਸੜਕ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੀ ਲਿੰਕ ਸੜਕ ਤੋਂ ਨੀਵੇਂ ਪਾਸੇ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ’ਤੇ ਬਣੇ ਪੁਲ 'ਤੇ ਆ ਕੇ ਇਕੱਠਾ ਹੋ ਜਾਂਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਹਾਦਸਾ! ਥਾਰ 'ਚ ਸਵਾਰ ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਹੋਈ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਇਸ ਮੌਕੇ ਇਕ ਕਾਰ ਸਵਾਰ ਜੋ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਕੀਰਤਪੁਰ ਸਾਹਿਬ ਵੱਲ ਨੂੰ ਆ ਰਹੀ ਸੀ, ਦੀ ਕਾਰ ਪਾਣੀ ਦੇ ਵਿਚ ਬੰਦ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਨਵਰਾਤਰਿਆਂ ਮੌਕੇ ਆ ਰਹੀ ਸੰਗਤ ਦੀ ਮਦਦ ਲੈ ਕੇ ਆਪਣੀ ਕਾਰ ਨੂੰ ਧੱਕਾ ਲਗਾ ਕੇ ਪਾਣੀ ਵਿਚੋਂ ਬਾਹਰ ਕੱਢਿਆ ਅਤੇ ਮਿਸਤਰੀ ਨੂੰ ਬੁਲਾ ਕੇ ਕਾਰ ਨੂੰ ਠੀਕ ਕਰਵਾਇਆ। ਕਾਰ ਮਾਲਕ ਨੇ ਦੱਸਿਆ ਕਿ ਉਸ ਨੇ ਕਿਸੇ ਜ਼ਰੂਰੀ ਕੰਮ ਪਹੁੰਚਣਾ ਸੀ ਪਰ ਉਨ੍ਹਾਂ ਦੀ ਕਾਰ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀ ਆਈ ਹੈ। ਉਨ੍ਹਾਂ ਮੰਗ ਕੀਤੀ ਕਿ ਉਕਤ ਪੁਲ ਤੋਂ ਸਹੀ ਤਰੀਕੇ ਨਾਲ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕੀਤਾ ਜਾਵੇ ਤਾਂ ਜੋ ਰਾਹਗੀਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਨੂੰ ਮਿਲਣ ਜਾ ਰਹੀਆਂ ਵੱਡੀਆਂ ਸਹੂਲਤਾਂ, DC ਡਾ. ਹਿਮਾਂਸ਼ੂ ਅਗਰਵਾਲ ਨੇ ਕੀਤਾ ਖ਼ੁਲਾਸਾ
ਇਸ ਮੌਕੇ ਰਾਹਗੀਰ ਲੋਕਾਂ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਪੁਲ ਤੋਂ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕੀਤਾ ਜਾਵੇ ਕਿਉਂਕਿ ਜਦੋਂ ਵੀ ਭਾਰੀ ਮੀਂਹ ਪੈਂਦਾ ਹੈ ਤਾਂ ਬਰਸਾਤੀ ਪਾਣੀ ਇਸ ਪੁਲ ’ਤੇ ਆ ਕੇ ਇਕੱਠਾ ਹੋ ਜਾਂਦਾ ਹੈ ਅਤੇ ਹਰ ਵਾਰ ਵਾਹਨ ਚਾਲਕਾਂ ਨੂੰ ਇਸ ਪੁਲ ਤੋਂ ਲੰਘਣ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e