ਪਾਣੀਆਂ ਦੇ ਮੁੱਦੇ 'ਤੇ ਅੱਜ ਆ ਸਕਦੈ ਵੱਡਾ ਫ਼ੈਸਲਾ, CM ਮਾਨ ਵਲੋਂ ਸੱਦੀ ਆਲ ਪਾਰਟੀ ਮੀਟਿੰਗ ਸ਼ੁਰੂ (ਵੀਡੀਓ)

Friday, May 02, 2025 - 10:44 AM (IST)

ਪਾਣੀਆਂ ਦੇ ਮੁੱਦੇ 'ਤੇ ਅੱਜ ਆ ਸਕਦੈ ਵੱਡਾ ਫ਼ੈਸਲਾ, CM ਮਾਨ ਵਲੋਂ ਸੱਦੀ ਆਲ ਪਾਰਟੀ ਮੀਟਿੰਗ ਸ਼ੁਰੂ (ਵੀਡੀਓ)

ਚੰਡੀਗੜ੍ਹ : ਪੰਜਾਬ 'ਚ ਪਾਣੀਆਂ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਮੁੱਦੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ, ਜੋ ਕਿ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ 'ਚ ਆਮ ਆਦਮੀ ਪਾਰਟੀ ਤੋਂ ਅਮਨ ਅਰੋੜਾ, ਕਾਂਗਰਸ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇ. ਪੀ. ਮੌਜੂਦ ਹਨ।

ਇਹ ਵੀ ਪੜ੍ਹੋ : 2 ਦਿਨਾਂ ਲਈ ਜਾਰੀ ਹੋਈ ਟ੍ਰੈਫਿਕ ਐਡਵਾਈਜ਼ਰੀ, ਭੁੱਲ ਕੇ ਵੀ ਇਨ੍ਹਾਂ ਰੂਟਾਂ 'ਤੇ ਨਾ ਨਿਕਲਿਓ

ਇਸ ਤੋਂ ਇਲਾਵਾ ਭਾਜਪਾ ਤੋਂ ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਮੀਟਿੰਗ 'ਚ ਸ਼ਾਮਲ ਹੋਏ ਹਨ। ਅਕਾਲੀ ਦਲ ਤੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਮੀਟਿੰਗ 'ਚ ਮੌਜੂਦ ਹਨ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਬੁੱਧਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ...

ਇਸ ਤੋਂ ਇਲਾਵਾ ਬਸਪਾ ਤੋਂ ਅਵਤਾਰ ਸਿੰਘ ਕਰੀਮਪੁਰੀ ਅਤੇ ਵਿਧਾਇਕ ਨਛੱਤਰ ਪਾਲ ਵੀ ਪੁੱਜੇ ਹਨ। ਸੀ. ਪੀ. ਆਈ. ਤੋਂ ਸੁਖਵਿੰਦਰ ਸਿੰਘ ਸੇਖੋਂ ਵੀ ਮੀਟਿੰਗ 'ਚ ਮੌਜੂਦ ਹਨ। ਦੱਸਣਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੋਮਵਾਰ ਨੂੰ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News