ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ''ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ ਸੁਣਵਾਈ ''ਤੇ...
Tuesday, Jul 07, 2026 - 10:01 AM (IST)
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਅੱਜ ਦਾ ਦਿਨ ਬੇਹੱਦ ਅਹਿਮ ਹੈ। ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਮੁਲਾਜ਼ਮਾਂ ਦੇ ਡੀ. ਏ. (ਮਹਿੰਗਾਈ ਭੱਤਾ) ਅਤੇ ਏਰੀਅਰ ਨੂੰ ਲੈ ਕੇ ਅਹਿਮ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਅਦਾਲਤ ਨੇ ਬੀਤੇ ਦਿਨ ਇਸ ਮਾਮਲੇ ਦੀ ਸੁਣਵਾਈ ਅੱਜ ਤੱਕ ਲਈ ਮੁਲਤਵੀ ਕਰ ਦਿੱਤੀ ਸੀ। ਬੀਤੇ ਦਿਨ ਮਾਮਲੇ ਨੂੰ ਲੈ ਕੇ ਅਦਾਲਤ 'ਚ 2 ਘੰਟਿਆਂ ਤੱਕ ਸੁਣਵਾਈ ਚੱਲੀ ਪਰ ਦਲੀਲਾਂ ਪੂਰੀਆਂ ਨਾ ਹੋ ਸਕਣ ਕਾਰਨ ਸੁਣਵਾਈ ਨੂੰ ਅੱਜ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ ਵਿਭਾਗ ਦਾ ਵੱਡਾ ਫ਼ੈਸਲਾ
ਅੱਜ ਦੀ ਸੁਣਵਾਈ ਦੌਰਾਨ ਸੂਬੇ ਭਰ ਦੇ ਮੁਲਾਜ਼ਮ ਆਪਣਾ ਪੱਖ ਰੱਖਣਗੇ ਅਤੇ ਫਿਰ ਫ਼ੈਸਲਾ ਆਵੇਗਾ। ਹਾਈਕੋਰਟ ਦੀ ਸਿੰਗਲ ਬੈਂਚ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਸੂਬੇ ਦੇ ਮੁਲਾਜ਼ਮਾਂ ਨੂੰ ਡੀ. ਏ. ਦਾ ਭੁਗਤਾਨ ਕਰਨ ਦੇ ਹੁਕਮ ਜਾਰੀ ਕਰ ਚੁੱਕੀ ਹੈ।
ਹਾਲਾਂਕਿ ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਡਬਲ ਬੈਂਚ 'ਚ ਚੁਣੌਤੀ ਦਿੱਤੀ ਹੋਈ ਹੈ ਅਤੇ ਅੱਜ ਡਬਲ ਬੈਂਚ 'ਚ ਹੀ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਇਸ ਸੁਣਵਾਈ 'ਤੇ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਨਜ਼ਰ ਟਿਕੀ ਹੋਈ ਹੈ ਕਿਉਂਕਿ ਇਹ ਫ਼ੈਸਲਾ ਉਨ੍ਹਾਂ ਦੇ ਮਹਿੰਗਾਈ ਭੱਤੇ ਅਤੇ ਵਿੱਤੀ ਲਾਭਾਂ 'ਤੇ ਸਿੱਧਾ ਅਸਰ ਪਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
