ਐਕਸ਼ਨ 'ਚ ਪੰਜਾਬ ਸਿੱਖਿਆ ਵਿਭਾਗ, ਸਕੂਲਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ

10/05/2023 6:45:45 PM

ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸਕੂਲੀ ਸਿੱਖਿਆ ’ਚ ਸੁਧਾਰ ਲਿਆਉਣ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਸਕੂਲਾਂ ’ਚ ਰੈਗੂਲਰ ਕਲਾਸਾਂ ਲਗਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਪੱਤਰ ’ਚ ਕਿਹਾ ਗਿਆ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਤਾਂ ਹੀ ਸੰਭਵ ਹੈ ਜੇਕਰ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ’ਚ ਲਗਾਤਾਰ ਵਿਜ਼ਿਟ ਕੀਤੀ ਜਾਵੇ। ਇਸ ਨੂੰ ਮੁੱਖ ਰੱਖਦਿਆਂ ਵਿਭਾਗ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਸਾਰੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ ਦੇ ਹਰ 3 ਦਿਨ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਸਕੂਲ ਸ਼ੁਰੂ ਹੋਣ ਤੋਂ ਅਗਲੇ 3 ਘੰਟਿਆਂ ਅੰਦਰ-ਅੰਦਰ ਆਪਣੇ ਅਧਿਕਾਰ ਖੇਤਰ ਦੇ ਸਕੂਲਾਂ ਦੀ ਵਿਜ਼ਿਟ ਕਰਨ ਨੂੰ ਯਕੀਨੀ ਬਣਾਉਣ। ਸਕੂਲਾਂ ਦੀ ਵਿਜ਼ਿਟ ਰਿਪੋਰਟ ਨੂੰ ਈ-ਪੰਜਾਬ ਪੋਰਟਲ ’ਤੇ ਨਿਰੀਖਣ ਰਿਪੋਰਟ ਦੇ ਨਾਲ-ਨਾਲ ਅੱਪਡੇਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ

ਅਧਿਕਾਰੀਆਂ ਅਨੁਸਾਰ, ਇਸ ਦਾ ਉਦੇਸ਼ ਪੰਜਾਬ ਦੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਸਕੂਲਾਂ ਨੂੰ ਲੋੜੀਂਦੀ ਸਹਾਇਤਾ ਅਤੇ ਸੁਧਾਰ ਮਿਲੇ। ਅਧਿਆਪਕਾਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਦੇ ਇਸ ਕਦਮ ਨਾਲ ਸਕੂਲਾਂ ਨੂੰ ਦਰਪੇਸ਼ ਮੁਸ਼ਕਲਾਂ ਅਧਿਕਾਰੀਆਂ ਦੇ ਧਿਆਨ ’ਚ ਆਉਣਗੀਆਂ ਅਤੇ ਸਰਕਾਰ ਨੂੰ ਸਕੂਲਾਂ ਦੀਆਂ ਲੋੜਾਂ ਸਬੰਧੀ ਰਿਪੋਰਟ ਵੀ ਮਿਲੇਗੀ, ਜਿਸ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਤਿਉਹਾਰਾਂ ਮੌਕੇ ਪ੍ਰਦੂਸ਼ਣ ਘੱਟ ਕਰਨ ਲਈ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ, ਸਖ਼ਤ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha