ਫਤਿਹਗੜ੍ਹ ਸਾਹਿਬ ’ਚ ਪੁਲਸ ਵਲੋਂ ਵੱਡਾ ਐਨਕਾਊਂਟਰ, ਥਾਰ ਸਵਾਰ ਦੋ ਗੈਂਗਸਟਰ ਕੀਤੇ ਢੇਰ

Wednesday, Feb 22, 2023 - 06:17 PM (IST)

ਫਤਿਹਗੜ੍ਹ ਸਾਹਿਬ ’ਚ ਪੁਲਸ ਵਲੋਂ ਵੱਡਾ ਐਨਕਾਊਂਟਰ, ਥਾਰ ਸਵਾਰ ਦੋ ਗੈਂਗਸਟਰ ਕੀਤੇ ਢੇਰ

ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ 'ਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਐਨਕਾਊਂਟਰ ’ਚ 2 ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਗਿਆ ਹੈ, ਜਦਕਿ ਇਕ ਗੈਂਗਸਟਰ ਜ਼ਖਮੀ ਹੋਇਆ ਹੈ। ਭਾਵੇਂ ਪੁਲਸ ਨੇ ਅਜੇ ਤਕ ਕਿਸੇ ਗੈਂਗਸਟਰਾਂ ਦੇ ਮਾਰੇ ਜਾਣ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਇਸ ਐਨਕਾਊਂਟਰ ਵਿਚ ਦੋ ਗੈਂਗਸਟਰ ਢੇਰ ਕਰ ਦਿੱਤੇ ਗਏ ਹਨ। ਇਹ ਮੁਕਾਬਲਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਦੇ ਮੇਨ ਬਾਜ਼ਾਰ ਵਿਚ ਹੋਇਆ ਹੈ। ਇਹ ਐਨਕਾਊਂਟਰ ਏ. ਜੀ. ਟੀ. ਐੱਫ ਵੱਲੋਂ ਕੀਤਾ ਗਿਆ ਹੈ। ਇਸ ਦੀ ਅਗਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਨੇ ਕੀਤੀ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ ’ਚ ਰੱਖੇ ਕਬੱਡੀ ਟੂਰਨਮੈਂਟ ’ਤੇ ਗੈਂਗਸਟਰਾਂ ਦਾ ਸਾਇਆ, ਮੈਦਾਨ ’ਚ ਨਹੀਂ ਉੱਤਰੇ ਖਿਡਾਰੀ

ਸੂਤਰਾਂ ਮੁਤਾਬਕ ਇਸ ਐਨਕਾਊਂਟਰ ਦੇ ਤਾਰ ਫਿਲੌਰ ਵਿਖੇ ਵਪਾਰੇ ਪੁਲਸ ਮੁਲਾਜ਼ਮ ਕੁਲਦੀਪ ਬਾਜਵਾ ਕਤਲ ਕਾਂਡ ਨਾਲ ਜੁੜੇ ਹੋਏ ਹਨ। ਦੱਸਣਯੋਗ ਹੈ ਕਿ ਫਿਲੌਰ ਵਿਖੇ ਕੁਝ ਸਮਾਂ ਪਹਿਲਾਂ ਗੈਂਗਸਟਰਾਂ ਵਲੋਂ ਪੁਲਸ ’ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਪੰਜਾਬ ਪੁਲਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮੌਤ ਹੋ ਗਈ ਸੀ, ਜਦਕਿ ਇਸ ਮਾਮਲੇ ਵਿਚ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 

ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ’ਤੇ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News