ਲੋਕ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਵਿਚ ਵੱਡਾ ਧਮਾਕਾ, ਇਆਲੀ ਨੇ ਪਾਰਟੀ ਤੋਂ ਕੀਤਾ ਕਿਨਾਰਾ

06/07/2024 6:21:11 PM

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਵਿਚ ਅੰਦਰੂਨੀ ਕਲੇਸ਼ ਵੱਧਦਾ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਇਆਲੀ ਨੇ ਇਕ ਵਾਰ ਫਿਰ ਤਿੱਖੇ ਤੇਵਰ ਵਿਖਾਉਂਦਿਆਂ ਲੀਡਰਸ਼ਿਪ 'ਤੇ ਸਵਾਲ ਚੁੱਕੇ ਹਨ, ਉਥੇ ਹੀ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਨਾ ਹੋਣ ਤਕ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਮਨਪ੍ਰੀਤ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿਚ ਵੱਡੀ ਪੱਧਰ 'ਤੇ ਸਿਧਾਂਤਕ ਗਿਰਾਵਟ ਆਈ ਹੈ। ਇਸ ਕਾਰਨ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਲੈ ਕੇ ਮੌਜੂਦਾ ਲੋਕ ਸਭਾ  ਚੋਣਾਂ ਵਿਚ ਜ਼ਿਆਦਾਤਰ ਹਲਕਿਆਂ ਅੰਦਰ ਉਮੀਦਵਾਰਾਂ ਨੂੰ ਜ਼ਮਾਨਤਾਂ ਜ਼ਬਤ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ। 

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਨਾਲ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲਗਾਤਾਰ 10 ਸਾਲ ਦੇ ਰਾਜ ਤੋਂ ਬਾਅਦ ਪਾਰਟੀ ਲੋਕ ਭਾਵਨਾਵਾਂ ਦੇ ਉਲਟ ਲਗਾਤਾਰ ਗਲ਼ਤ ਫੈਸਲੇ ਲੈਂਦੀ ਰਹੀ ਅਤੇ ਰਾਸ਼ਟਰਪਤੀ ਦੀ ਚੋਣ ਸਮੇਂ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਪਾਰਟੀ ਵੱਲੋਂ ਗਲਤ ਫੈਸਲਾ ਲਿਆ ਗਿਆ, ਜਿਸ ਦਾ ਮੇਰੇ ਵੱਲੋਂ ਕਿਸਾਨਾਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣ ਦਾ ਬਾਈਕਾਟ ਕਰਕੇ ਸਖ਼ਤ ਵਿਰੋਧ ਵੀ ਦਰਜ ਕਰਵਾਇਆ ਗਿਆ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਐਕਸ਼ਨ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਬਾਹਰ ਕੱਢਿਆ

ਵਿਧਾਇਕ ਇਆਲੀ ਨੇ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਦੇ ਦੋ ਮਜ਼ਬੂਤ ਪੱਖ ਪੰਥ ਅਤੇ ਕਿਸਾਨੀ ਰਹੇ ਹਨ ਅਤੇ ਜਦੋਂ ਕੇਂਦਰ ਦੇ ਤਿੰਨ ਕਾਨੂੰਨਾਂ ਖ਼ਿਲਾਫ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਤਾਂ ਉਸ ਵੇਲੇ ਵੀ ਪਾਰਟੀ ਕਿਸਾਨੀ ਮੁੱਦੇ 'ਤੇ ਸਹੀ ਸਮੇਂ 'ਤੇ ਫੈਸਲਾ ਨਹੀਂ ਲੈ ਸਕੀ। ਉਨ੍ਹਾਂ ਕਿਹਾ ਕਿ ਝੂੰਦਾਂ ਕਮੇਟੀ ਦੀਆਂ ਸਿਫਾਰਿਸ਼ ਲਾਗੂ ਨਾ ਕਰਨ ਦੇ ਵਿਰੋਧ ਵਿਚ ਪਿਛਲੇ ਦੋ ਸਾਲ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਸੀ ਪਰੰਤੂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੋਣ ਦੇ ਨਾਤੇ ਪੂਰੀ ਮਿਹਨਤ ਨਾਲ ਅਕਾਲੀ ਉਮੀਦਵਾਰ ਨੂੰ ਜਿਤਾਉਣ ਲਈ ਕੰਮ ਕੀਤਾ ਪਰ ਨਤੀਜੇ ਸਭ ਦੇ ਸਾਹਮਣੇ ਰਹੇ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਰੇਡ ਕਰਨ ਗਈ ਪੰਜਾਬ ਪੁਲਸ, ਜਦੋਂ ਘਰ ਲਈ ਤਲਾਸ਼ੀ ਤਾਂ ਉੱਡੇ ਹੋਸ਼

ਇਆਲੀ ਨੇ ਕਿਹਾ ਕਿ ਪੰਜਾਬ ਅੰਦਰ ਹਮੇਸ਼ਾ ਪੰਥਕ ਸੋਚ ਮਜ਼ਬੂਤ ਰਹੀ ਹੈ ਅਤੇ ਪਾਰਟੀ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿਚ ਅਸਫਲ ਰਹੀ, ਜਿਸ ਦਾ ਖਮਿਆਜ਼ਾ ਪਾਰਟੀ ਨੂੰ ਭੁਗਤਨਾ ਪਿਆ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਆਏ ਇਸ ਨਿਘਾਰ ਦਾ ਮੰਥਨ ਕਰਨ ਲਈ 2022 ਵਿਚ ਬਣਾਈ ਝੂੰਦਾਂ ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਲਾਗੂ ਨਾ ਹੋਣ ਸਬੰਧੀ ਪਾਰਟੀ ਪ੍ਰਧਾਨ ਨਾਲ ਕਈ ਵਾਰ ਮਿਲ ਕੇ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ,  ਕਿ ਲੀਡਰਸ਼ਿਪ ਆਪਣੇ ਨਿੱਜੀ ਹਿੱਤ ਤਿਆਗ ਕੇ ਪਾਰਟੀ ਦੇ ਭਲੇ ਲਈ ਕੰਮ ਕਰੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੇ ਵਫਾਦਾਰ ਸਿਪਾਹੀ ਰਹੇ ਹਨ ਪ੍ਰੰਤੂ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ  ਤੋਂ ਦੂਰ ਰਹਿਣਗੇ। ਇਆਲੀ ਨੇ ਕਿਹਾ ਕਿ ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਖਡੂਰ ਸਾਹਿਬ 'ਚ ਵੱਡੀ ਜਿੱਤ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਪਹੁੰਚੀ ਅੰਮ੍ਰਿਤਪਾਲ ਦੀ ਪਤਨੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News