ਹੁਸ਼ਿਆਰਪੁਰ ਵਿਖੇ ਸਥਿਤ ਗੈਸ ਫੈਕਟਰੀ 'ਚ ਵੱਡਾ ਧਮਾਕਾ, ਇਕ ਦੀ ਮੌਤ

Saturday, Sep 24, 2022 - 07:23 PM (IST)

ਹੁਸ਼ਿਆਰਪੁਰ ਵਿਖੇ ਸਥਿਤ ਗੈਸ ਫੈਕਟਰੀ 'ਚ ਵੱਡਾ ਧਮਾਕਾ, ਇਕ ਦੀ ਮੌਤ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਸ ਘਟਨਾ ਵਿਚ 2 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾਤਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਜਲੰਧਰ ਲਿਆਵੇਗੀ ਪੁਲਸ, ਸ਼ਹਿਰ ’ਚ ਹਾਈ ਅਲਰਟ

PunjabKesari
ਜਾਣਕਾਰੀ ਮੁਤਾਬਿਕ ਨਸਰਾਲਾ ਵਿਖੇ ਸਥਿਤ ਜੇ. ਕੇ. ਇੰਟਰਪ੍ਰਾਈਜਿਜ਼ ਜੋਕਿ ਸਿਲੇਡਰਾਂ ਵਿਚ ਬੈਲਡਿੰਗ ਵਾਲੀ ਗੈਸ ਭਰਕੇ ਸਪਲਾਈ ਕਰਨ ਦਾ ਕੰਮ ਕੀਤਾ ਜਾਂਦਾ ਹੈ। ਅੱਜ ਜਦੋਂ ਸਵੇਰੇ ਕਰਮਚਾਰੀ ਕੰਮ ਕਰ ਰਹੇ ਸੀ ਤਾਂ ਅਚਾਨਕ ਇਕ ਸਿਲੇਡੰਰ ਫਟ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਚੌਂਕੀ ਨਸਰਾਲਾ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਹਰ ਪਹਿਲੂ ਨੂੰ ਆਧਾਰ ਬਣਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਪ੍ਰਵਾਸੀ ਪੰਜਾਬੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਥੇ ਕੰਮ ਕਰਦਾ ਸੀ।

ਇਹ ਵੀ ਪੜ੍ਹੋ: ਜਲੰਧਰ: DCP ਡੋਗਰਾ ਨਾਲ ਵਿਵਾਦ ਸੁਲਝਣ ਤੋਂ ਬਾਅਦ MLA ਰਮਨ ਅਰੋੜਾ ਦਾ ਬਿਆਨ ਆਇਆ ਸਾਹਮਣੇ

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


author

shivani attri

Content Editor

Related News