ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ’ਚ ਵਾਪਸੀ ਦੀਆਂ ਖ਼ਬਰਾਂ ਦਾ ਜਾਣੋ ਕੀ ਹੈ ਸੱਚ
Tuesday, Mar 05, 2024 - 11:04 AM (IST)
ਚੰਡੀਗੜ੍ਹ : ਅੱਜ ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਦਰਅਸਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦ ਕਾਰਣ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅੱਜ ਘਰ ਵਾਪਸੀ ਕਰਨ ਜਾ ਰਹੇ ਹਨ। ਅੱਜ ਸ਼ਾਮ ਚਾਰ ਵਜੇ ਢੀਂਡਸਾ ਧੜਾ ਅਕਾਲੀ ਵਿਚ ਵਾਪਸੀ ਕਰਨ ਜਾ ਰਿਹਾ ਹੈ। ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਇਸ ਬਾਰੇ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਅਕਾਲੀ ਦਲ ਵਿਚ ਵਾਪਸੀ ਕਰਨ ਦੇ ਨਾਲ-ਨਾਲ ਆਪਣੀ ਪਾਰਟੀ ਦਾ ਅਕਾਲੀ ਦਲ ’ਚ ਰਲੇਵਾਂ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵੱਡੀ ਵਾਰਦਾਤ, ਆਸਟ੍ਰੇਲੀਆ ਤੋਂ ਆਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਢੀਂਡਸਾ ਨੇ ਕਿਹਾ ਕਿ ਪਾਰਟੀ ਅਤੇ ਲੋਕਾਂ ਦੀ ਇਹੋ ਇੱਛਾ ਹੈ ਕਿ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ। ਅੱਜ ਜੋ ਪੰਜਾਬ ਦਾ ਹਾਲ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਜਿਹੜੇ ਵੀ ਵਖਰੇਵੇਂ ਹਨ ਉਨ੍ਹਾਂ ਨੂੰ ਬੈਠ ਕੇ ਨਬੇੜ ਲਿਆ ਜਾਵੇਗਾ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਤੁਹਾਨੂੰ ਹੁਣ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਮਨਜ਼ੂਰ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਸਮਾਂ ਹੁਣ ਇਹ ਗੱਲਾਂ ਕਰਨ ਦਾ ਨਹੀਂ ਹੈ, ਪੰਥ ਦੇ ਬਹੁਤ ਵੱਡੇ ਮਸਲੇ ਹਨ, ਜਿਨ੍ਹਾਂ ਨੂੰ ਵੇਖਦਿਆਂ ਹੋਇਆ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ’ਚ ਖੜਕਾ-ਦੜਕਾ, ਮੁੱਖ ਮੰਤਰੀ ਬੋਲੇ, ਓ ਬਾਜਵਾ ਅੱਖਾਂ ’ਚ ਅੱਖਾਂ ਪਾ ਕੇ ਗੱਲ ਕਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8