ਪੰਜਾਬੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫਾ! ਹੁਣ ਰਜਿਸਟਰੀ ਕਰਵਾਉਣੀ ਹੋਵੇਗੀ ਆਸਾਨ
Sunday, May 25, 2025 - 09:56 PM (IST)

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਇਕ ਹੋਰ ਤੋਹਫਾ ਦੇਣ ਦੀ ਯੋਜਣਾ ਬਣਾਈ ਹੈ। ਪੰਜਾਬ ਸਰਕਾਰ ਦੇ ਇਸ ਤੋਹਫੇ ਨਾਲ ਸੂਬਾ ਵਾਸੀਆਂ ਨੂੰ ਰਜਿਸਟਰੀਆਂ ਕਰਵਾਉਣ ਵਿਚ ਬਹੁਤ ਆਸਾਨੀ ਹੋਵੇਗੀ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਭਲਕੇ ਤੋਂ ਪੰਜਾਬੀਆਂ ਨੂੰ ਤੋਹਫਾ ਦਿੰਦੇ ਹੋਏ ਮੋਹਾਲੀ ਤੋਂ ਨਵੀਂ ਈਜ਼ੀ ਰਜਿਸਟਰੇਸ਼ਨ ਸਿਸਟਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਦਾ ਉਦਘਾਟਨ ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਜਾਵੇਗਾ। ਇਸ ਨਾਲ ਰਜਿਸਟਰੇਸ਼ਨ ਪ੍ਰਣਾਲੀ ਬਹੁਤ ਹੀ ਸੌਖਾਲੀ ਹੋ ਜਾਵੇਗੀ ਤੇ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਉੱਤੇ ਵੀ ਲਗਾਮ ਲੱਗੇਗੀ ਤੇ ਰਜਿਸਟਰੀ ਦੇ ਨਾਂ ਉੱਤੇ ਲੋਕਾਂ ਤੋਂ ਪੈਸੇ ਠੱਗਣ ਵਾਲਿਆਂ ਦਾ ਵੀ ਖਾਤਮਾ ਹੋਵੇਗਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਰਜਿਸਟਰਿਆਂ ਦੇ ਮਾਮਲੇ ਵਿਚ ਮਹੱਤਵਪੂਰਨ ਕਦਮ ਚੁੱਕੇ ਹਨ, ਜਿਸ ਦਾ ਪੰਜਾਬ ਵਾਸੀਆਂ ਨੂੰ ਬਹੁਤ ਫਾਇਦਾ ਮਿਲਿਆ ਹੈ। ਹਾਲ ਹੀ ਵਿਚ ਪੰਜਾਬ ਸਰਕਾਰ ਵੱਲੋਂ ਐੱਨਓਸੀ ਦੀ ਸ਼ਰਤ ਖਤਮ ਕੀਤੀ ਗਈ ਸੀ, ਜਿਸ ਨਾਲ ਕਿ ਬਿਜਲੀ ਕੁਨੈਕਸ਼ਨ ਸਬੰਧੀ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e