ਪੰਜਾਬ ਦੇ ਬਜ਼ੁਰਗਾਂ ਨੂੰ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ, ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ (ਵੀਡੀਓ)

Monday, Nov 06, 2023 - 12:39 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੀਵਾਲੀ 'ਤੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਮੀਟਿੰਗ 'ਚ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਜਾਣਕਾਰੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਤੋਂ ਬਾਅਦ ਸਾਂਝੀ ਕੀਤੀ ਗਈ।

ਇਹ ਵੀ ਪੜ੍ਹੋ : 'ਪੰਜਾਬ' ਨੂੰ ਲੈ ਕੇ ਸੁਪਰੀਮ ਕੋਰਟ 'ਚ ਵੱਡੀ ਸੁਣਵਾਈ ਅੱਜ, ਜਾਣੋ ਕੀ ਹੈ ਪੂਰਾ ਮਾਮਲਾ

ਹਰਪਾਲ ਚੀਮਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਾਡੇ ਬਜ਼ੁਰਗ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਣਗੇ। ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟਰੇਨ ਅਤੇ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਕਰਨ ਜਾ ਰਹੀ ਇਕ ਹੋਰ ਵੱਡਾ ਐਲਾਨ, ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਉਨ੍ਹਾਂ ਦੱਸਿਆ ਕਿ ਗੁਰਪੁਰਬ ਮੌਕੇ ਸਕੀਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਟਰੇਨਾਂ ਸ੍ਰੀ ਨਾਂਦੇੜ ਸਾਹਿਬ, ਵਾਰਾਨਸੀ, ਹਜੂਰ ਸਾਹਿਬ, ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਮਾਤਾ ਨੈਣਾ ਦੇਵੀ ਮੰਦਰ, ਚਿੰਤਪੁਰਨੀ ਮਾਤਾ, ਜਵਾਲਾ ਜੀ, ਸਾਲਾਸਰ ਆਦਿ ਧਾਰਮਿਕ ਸਥਾਨਾਂ 'ਤੇ ਯਾਤਰਾ ਮੁਫ਼ਤ ਕਰਵਾਈ ਜਾਵੇਗੀ। ਇਸ ਦੇ ਲਈ ਪੁਖ਼ਤ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਇਕ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਦੇ ਲਈ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News