ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ ''ਚ ਵਾਪਰੀ ਵੱਡੀ ਘਟਨਾ

Monday, Jul 27, 2026 - 05:31 PM (IST)

ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ ''ਚ ਵਾਪਰੀ ਵੱਡੀ ਘਟਨਾ

ਬਮਿਆਲ(ਹਰਜਿੰਦਰ ਸਿੰਘ ਗੋਰਾਇਆ): ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਲਾਕ ਬਮਿਆਲ ਅਧੀਨ ਪੈਂਦੇ ਪਿੰਡ ਅਨਿਆਲ 'ਚ ਅੱਜ ਦੁਪਹਿਰ ਇੱਕ ਘਰ ਦੀ ਛੱਤ ਅਚਾਨਕ ਢਹਿ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ ਦਾ ਧੀ ਦੇ ਵਿਆਹ ਲਈ ਬੜੀ ਮਿਹਨਤ ਅਤੇ ਕਿਸ਼ਤਾਂ 'ਤੇ ਜੋੜਿਆ ਗਿਆ ਕੀਮਤੀ ਸਮਾਨ ਮਲਬੇ ਹੇਠਾਂ ਦੱਬ ਕੇ ਬੁਰੀ ਤਰ੍ਹਾਂ ਨੁਕਸਾਨੀ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਅਨੀਆਲ ਨਿਵਾਸੀ ਬੋਧ ਰਾਜ ਦੇ ਪਰਿਵਾਰ ਦੀ ਧੀ ਦਾ ਵਿਆਹ ਕਰੀਬ ਪੰਜ ਮਹੀਨਿਆਂ ਬਾਅਦ ਹੋਣਾ ਹੈ। ਇਸ ਲਈ ਪਰਿਵਾਰ ਨੇ ਲੰਬੇ ਸਮੇਂ ਤੋਂ ਹੌਲੀ-ਹੌਲੀ ਮਿਹਨਤ ਕਰਕੇ ਵਿਆਹ ਦਾ ਸਾਮਾਨ ਇਕੱਠਾ ਕੀਤਾ ਹੋਇਆ ਸੀ, ਪਰ ਛੱਤ ਡਿੱਗਣ ਨਾਲ ਉਹ ਸਾਮਾਨ ਟੁੱਟ ਗਿਆ ਅਤੇ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ।

ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਕਾਫ਼ੀ ਪੁਰਾਣਾ ਸੀ ਅਤੇ ਇਸ ਦੀਆਂ ਕੰਧਾਂ ਅਤੇ ਲੈਂਟਰ ਬਹੁਤ ਕਮਜ਼ੋਰ ਹੋ ਚੁੱਕੇ ਸਨ। ਉਨ੍ਹਾਂ ਨੇ ਕਈ ਵਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੱਕਾ ਘਰ ਬਣਾਉਣ ਲਈ ਅਰਜ਼ੀਆਂ ਦਿੱਤੀਆਂ, ਪਰ ਅੱਜ ਤੱਕ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਗਰਾਂਟ ਜਾਂ ਮਦਦ ਨਹੀਂ ਮਿਲੀ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਲੋਕ ਨੁਮਾਇੰਦਿਆਂ ਕੋਲ ਵੀ ਕਈ ਵਾਰ ਗੁਹਾਰ ਲਗਾਈ, ਪਰ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਘਟਨਾ ਦੇ ਸਮੇਂ ਘਰ ਵਿੱਚ ਇੱਕ ਔਰਤ ਅਤੇ ਦੋ ਬੱਚੇ ਮੌਜੂਦ ਸਨ। ਖੁਸ਼ਕਿਸਮਤੀ ਨਾਲ ਛੱਤ ਡਿੱਗਣ ਵੇਲੇ ਉਹ ਲੈਂਟਰ ਦੇ ਬਿਲਕੁਲ ਹੇਠਾਂ ਨਹੀਂ ਸਨ, ਜਿਸ ਕਾਰਨ ਇੱਕ ਵੱਡਾ ਜਾਨੀ ਹਾਦਸਾ ਟਲ ਗਿਆ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਕੋਲ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਆਰਥਿਕ ਸਹਾਇਤਾ ਦਿੱਤੀ ਜਾਵੇ, ਧੀ ਦੇ ਵਿਆਹ ਲਈ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਜਾਂ ਹੋਰ ਸਰਕਾਰੀ ਯੋਜਨਾ ਤਹਿਤ ਪੱਕਾ ਘਰ ਬਣਾਉਣ ਲਈ ਜਲਦ ਤੋਂ ਜਲਦ ਗਰਾਂਟ ਜਾਰੀ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹਾ ਦਰਦਨਾਕ ਹਾਦਸਾ ਦੁਬਾਰਾ ਨਾ ਵਾਪਰੇ। 

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News