ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ

Saturday, Sep 14, 2024 - 06:21 PM (IST)

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਲਗਾਤਾਰ ਲੁੱਟਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ਅਤੇ ਲੁਟੇਰੇ ਪੁਲਸ ਦਾ ਡਰ ਖੌਫ਼ ਰੱਖੇ ਬਿਨਾਂ ਹੀ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਚੌਂਕ ਪਰਾਗ ਦਾਸ ਦਾ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਵੱਲੋਂ ਸ਼ਰੇਆਮ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਦਰਬਾਰ ਸਾਹਿਬ ਨਜ਼ਦੀਕ ਪਰਾਗ ਦਾਸ ਚੌਂਕ ਕੋਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਰੁਪੇਸ਼ ਸੈਣੀ ਤੇ ਮੁਕੇਸ਼ ਸੈਣੀ ਨਾਮਕ ਦੋ ਭਰਾ ਸੋਨਾ ਕੋਰੀਅਰ ਕਰਨ ਦਾ ਕੰਮ ਕਰਦੇ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਮੁਕੇਸ਼ ਸੈਣੀ ਰੋਜ਼ਾਨਾ ਦੀ ਤਰ੍ਹਾਂ ਵੱਖ-ਵੱਖ ਦੁਕਾਨਦਾਰਾਂ ਤੋਂ ਸੋਨਾ ਲੈ ਕੇ ਕੋਰੀਅਰ ਕਰਨ ਲਈ ਗੁਰੂ ਬਾਜ਼ਾਰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਂਕ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਕੋਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਸ ਦਾ ਕਹਿਣਾ ਹੈ ਕਿ ਸੋਨਾ ਕਿੰਨੀ ਮਾਤਰਾ ਵਿਚ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ। ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਸੀ. ਸੀ. ਟੀ. ਵੀ. ਕੈਮਰੇ ਖੰਘਾਲ ਰਹੀ ਹੈ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਲਿਆ ਹਿਰਾਸਤ 'ਚ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News