ਇਜ਼ਰਾਇਲੀ ਕੁੜੀ ਨਾਲ ਅੰਮ੍ਰਿਤਸਰ ‘ਚ ਹੋਈ ਵੱਡੀ ਵਾਰਦਾਤ!
Friday, Sep 27, 2024 - 06:40 PM (IST)

ਅੰਮ੍ਰਿਤਸਰ- ਅੰਮ੍ਰਿਤਸਰ 'ਚ ਆਏ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ 'ਚ ਇਕ ਹੋਰ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅੰਮ੍ਰਿਤਸਰ 'ਚ ਇਕ ਵਿਦੇਸ਼ੀ ਕੁੜੀ ਨਾਲ ਲੁੱਟ ਹੋਈ ਹੈ। ਦੱਸ ਦੇਈਏ ਕਿ ਔਰਤ ਦਾ ਕਹਿਣਾ ਹੈ ਕਿ ਉਹ ਇਜ਼ਰਾਇਲ ਤੋਂ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਆਈ ਸੀ। ਇਸ ਦੌਰਾਨ ਵਿਦੇਸ਼ੀ ਔਰਤ ਜਦੋਂ ਰਿਟਰੀਟ ਸੈਰੇਮਨੀ ਦੇਖਣ ਦੇ ਲਈ ਵਾਹਘਾ ਬਾਰਡਰ ਜਾ ਰਹੀ ਸੀ ਤਾਂ ਰਸਤੇ 'ਚ ਲੁਟੇਰਿਆਂ ਦੇ ਵੱਲੋਂ ਉਸਨੂੰ ਨਿਸ਼ਾਨਾ ਬਣਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਔਰਤ ਦਾ ਕਹਿਣਾ ਹੈ ਕਿ ਲੁਟੇਰਿਆਂ ਨੇ ਵਿਦੇਸ਼ੀ ਕੁੜੀ ਦੇ ਕੋਲੋਂ ਪਹਿਲਾਂ ਤਾਂ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਲੁਟੇਰੇ ਫੋਨ ਖੋਹਣ 'ਚ ਅਸਫ਼ਲ ਹੋਏ ਤਾਂ ਉਹ ਵਿਦੇਸ਼ੀ ਔਰਤ ਦੇ ਹੱਥ ‘ਚ ਫੜਿਆ ਬੈਗ ਲੈ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਜਦੋਂ ਬਾਈਕ ਸਵਾਰ ਤਿੰਨ ਲੁਟੇਰਿਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਤਾਂ ਉਹ ਚੱਲਦੇ ਆਟੋ ਦੇ ਵਿੱਚੋਂ ਹੇਠਾਂ ਡਿੱਗ ਗਈ। ਜਿਸ ਕਾਰਨ ਉਸਦੇ ਸੱਟ ਲੱਗੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ
ਇਸ ਘਟਨਾ ਤੋਂ ਬਾਅਦ ਪੀੜਤ ਕੁੜੀ ਥਾਣੇ 'ਚ ਪਹੁੰਚੀ ਜਿੱਥੇ ਜਾ ਕੇ ਉਸਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਅਧਿਕਾਰੀਆਂ ਵੱਲੋਂ ਵੀ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਜਲਦ ਹੀ ਇਹਨਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਵਿਦੇਸ਼ੀ ਕੁੜੀ ਦਾ ਕਹਿਣਾ ਹੈ ਕਿ ਉਸਦੇ ਬੈਗ 'ਚ ਪਾਸਪੋਰਟ ਤੇ ਹੋਰ ਕੀਮਤੀ ਸਮਾਨ ਹੈ। ਉਸਨੇ ਕਿਹਾ ਕਿ ਉਸਦਾ ਇਜ਼ਰਾਇਲ 'ਚ ਇਲਾਜ ਚੱਲ ਰਿਹਾ ਹੈ। ਜਲਦ ਹੀ ਉਸਨੇ ਵਾਪਸੀ ਕਰਨੀ ਹੈ ਪਰ ਇਸ ਤੋਂ ਪਹਿਲਾਂ ਉਸ ਨਾਲ ਲੁੱਟ-ਖੋਹ ਹੋ ਗਈ ਜੋ ਕਿ ਕਾਫੀ ਚਿੰਤਾ ਦੀ ਗੱਲ ਹੈ।
ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8