ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਰਫ਼ ਵਾਲਾ ਸੂਆ ਮਾਰ ਵਿਅਕਤੀ ਦਾ ਕਤਲ

Monday, May 29, 2023 - 01:03 PM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਰਫ਼ ਵਾਲਾ ਸੂਆ ਮਾਰ ਵਿਅਕਤੀ ਦਾ ਕਤਲ

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ 'ਚ ਕਤਲ ਦੀ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਦਾ ਬਰਫ਼ ਵਾਲਾ ਸੂਆ ਮਾਰ ਕਤਲ ਕੀਤਾ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਸੁਭਾਸ਼ ਚੰਦਰ ਦੇ ਨਾਂ ਵਜੋਂ ਹੋਈ ਹੈ। 

ਇਹ ਵੀ ਪੜ੍ਹੋ-  ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ 29ਵੀਂ ਪੈਦਲ ਯਾਤਰਾ 2 ਜੂਨ ਨੂੰ ਹੋਵੇਗੀ ਰਵਾਨਾ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸੁਭਾਸ਼ ਚੰਦਰ ਰਾਤ ਨੂੰ ਆਪਣੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਰਸਤੇ 'ਚ ਮੁਲਜ਼ਮ ਸਤਪਾਲ ਕਾਲਾ ਨਾਂ ਦਾ ਵਿਅਕਤੀ ਉਸ ਕੋਲੋਂ ਸ਼ਰਾਬ ਦੇ ਪੈਸੇ ਮੰਗਣ ਲੱਗਾ ਕਿ ਉਸ ਨੇ ਸ਼ਰਾਬ ਪੀਣੀ ਹੈ। ਜਦੋਂ ਸੁਭਾਸ਼ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਮੁਲਜ਼ਮ ਸਤਪਾਲ ਕਾਲਾ ਨੇ ਸੁਭਾਸ਼ ਦੇ ਢਿੱਡ 'ਚ ਆਈਸ ਬ੍ਰੇਕਰ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ- ਵਿਧਾਇਕ ਕੁੰਵਰ ਦਾ ਹਵਾਲਾ ਦੇ ਕੇ ਸ਼ੋਅਰੂਮ ’ਚੋਂ ਲਿਆ ਸਮਾਰਟ ਫ਼ੋਨ, ਪੈਸੇ ਨਾ ਮਿਲਣ ’ਤੇ ਹੋਇਆ ਪਰਦਾਫਾਸ਼

ਇਸ ਦੌਰਾਨ ਪੀੜਤ ਪਰਿਵਾਰ ਨੇ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ  ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਤੇ ਇਸ ਮਾਮਲੇ 'ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਕਲਯੁਗੀ ਪਿਓ ਦੀ ਸ਼ਰਮਨਾਕ ਕਰਤੂਤ, ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News