ਹੋਲੀ ਮੌਕੇ ਗੁਰਦਾਸਪੁਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

Monday, Mar 25, 2024 - 06:50 PM (IST)

ਹੋਲੀ ਮੌਕੇ ਗੁਰਦਾਸਪੁਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ 'ਚ ਹੋਲੀ ਮੌਕੇ ਵੱਡੀ ਵਾਰਦਾਤ ਹੋਣ  ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟੈਹਲੀ ਸਾਹਿਬ ਦਾ ਨੌਜਵਾਨ ਰਾਜੂ ਮਸੀਹ ਆਪਣੇ ਭਰਾ ਨਾਲ ਡੇਰਾ ਬਾਬਾ ਨਾਨਕ ਵਿਖੇ ਘਰੋਂ ਘਰੇਲੂ ਸਾਮਾਨ ਲੈਣ ਨਿਕਲਿਆ ਸੀ। ਰਸਤੇ ਵਿੱਚ ਗੁਰਜੀਤ ਸਿੰਘ ਨਾਮਕ ਪਿੰਡ ਚੰਦੂ ਨੰਗਲ ਦੇ ਵਿਅਕਤੀ ਨੇ ਲੁੱਟ ਦੀ ਨੀਅਤ ਨਾਲ ਰਾਜੂ ਮਸੀਹ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦ ਕਿ ਉਸ ਦੇ ਭਰਾ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਵੀ ਕਿਰਚਾ ਮਾਰ ਕੇ ਜ਼ਖ਼ਮੀ ਕਰ ਦਿੱਤਾ ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਇਸ ਦੌਰਾਨ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਲੋਕਾਂ ਵਲੋਂ ਜ਼ਖ਼ਮੀ ਭਰਾਵਾਂ ਨੂੰ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਲਿਆਂਦਾ ਗਿਆ ਹੈ ਜਿੱਥੇ ਕਿ ਡਾਕਟਰਾਂ ਵੱਲੋਂ ਰਾਜੂ ਮਸੀਹ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਦ ਕਿ ਉਸਦੇ ਜਖ਼ਮੀ ਭਰਾ ਦਾ ਡੇਰਾ ਬਾਬਾ ਨਾਨਕ ਵਿਖੇ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ

ਉਧਰ ਮੌਕੇ 'ਤੇ ਪਹੁੰਚੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਜਾਂਚ ਆਰੰਭ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐੱਸਪੀ ਡੇਰਾ ਬਾਬਾ ਨਾਨਕ ਰਿਪੂਤਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨ ਮਿਲੀ ਸੀ ਕਿ ਦੋ ਭਰਾਵਾਂ 'ਤੇ ਜਾਨਲੇਵਾ ਹਮਲਾ ਹੋਇਆ ਹੈ, ਜਿਸ 'ਚ ਇੱਕ ਭਰਾ ਦੀ ਮੌਤ ਹੋਈ ਹੈ ਤੇ ਦੂਸਰਾ ਗੰਭੀਰ ਜ਼ਖ਼ਮੀ ਹੋਇਆ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਗੁਰਜੀਤ ਸਿੰਘ ਵਾਸੀ ਚੰਦੂ ਨੰਗਲ ਦੇ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਤੋਂ ਜਲਦ ਮੁਲਜ਼ਮ ਨੂੰ ਫੜ ਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ। ਉਧਰ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਉਹ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ। 

 ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News