ਡੇਰਾ ਬਾਬਾ ਨਾਨਕ ਦੇ ਪਿੰਡ ਜੋੜਿਆਂ ਕਲਾਂ ''ਚ ਵੱਡੀ ਘਟਨਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਮਿਲੀਆਂ ਲਾਸ਼ਾਂ
Wednesday, Sep 25, 2024 - 10:31 AM (IST)
ਗੁਰਦਾਸਪੁਰ (ਗੁਰਪ੍ਰੀਤ) : ਡੇਰਾ ਬਾਬਾ ਨਾਨਕ ਵਿਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੋਂ ਦੇ ਪਿੰਡ ਜੋੜਿਆਂ ਕਲਾ ਵਿਚ ਇੱਕੋ ਪਰਿਵਾਰ ਦੀਆਂ ਤਿੰਨ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਇਹ ਲਾਸ਼ਾਂ ਮਾਂ ਅਤੇ ਦੋ ਬੱਚਿਆਂ ਦੀਆਂ ਹਨ। ਜਿਨ੍ਹਾਂ ਵਿਚ ਇਕ 16 ਸਾਲਾ ਧੀ ਅਤੇ ਮਹਿਜ਼ 6 ਮਹੀਨੇ ਦਾ ਪੁੱਤ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਚ ਭਿਜਵਾਈਆਂ।
ਇਹ ਵੀ ਪੜ੍ਹੋ : ਦਸੂਹਾ 'ਚ ਸ਼ਰਮਨਾਕ ਘਟਨਾ, ਪੁੱਤ ਦੇ ਸਾਹਮਣੇ ਮਾਂ ਨਾਲ ਬਲਾਤਕਾਰ
ਡਿਊਟੀ ਮੈਡੀਕਲ ਅਫ਼ਸਰ ਡਾ. ਸਾਹਿਲ ਨੇ ਦੱਸਿਆ ਕਿ ਤਿੰਨ ਲਾਸ਼ਾਂ ਜਿਨ੍ਹਾਂ ਵਿਚ ਇਕ ਮਾਂ ਅਤੇ ਉਸਦੀ 16 ਸਾਲ ਦੀ ਧੀ ਤੇ 6 ਮਹੀਨੇ ਦਾ ਪੁੱਤ ਸ਼ਾਮਲ ਹੈ, ਉਨ੍ਹਾਂ ਕੋਲ ਆਈਆਂ ਹਨ। ਸੂਤਰਾਂ ਮੁਤਾਬਕ ਪਰਿਵਾਰ ਦੀ ਮੌਤ ਕੋਈ ਜ਼ਹਿਰੀਲੀ ਵਸਤੂ ਨਿਗਲਣ ਕਾਰਣ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਘੇਰਲੂ ਕਲੇਸ਼ ਦੇ ਚੱਲਦੇ ਮਾਂ ਨੇ ਬੱਚਿਆਂ ਸਮੇਤ ਜ਼ਹਿਰ ਨਿਗਲ ਕੇ ਆਤਮਹੱਤਿਆ ਕੀਤੀ ਹੈ।
ਇਹ ਵੀ ਪੜ੍ਹੋ : ਇਕ ਹੋਰ ਮਾਂ ਦੇ ਪੁੱਤ ਨੂੰ ਖਾ ਗਿਆ ਕੈਨੇਡਾ, ਧਾਹਾਂ ਮਾਰ ਬੋਲਿਆ ਪਿਤਾ 'ਕੀ ਸੋਚਿਆ ਸੀ ਕੀ ਹੋ ਗਿਆ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8