ਖੇਤੀਬਾੜੀ ਵਿਭਾਗ ਦਾ ਵੱਡਾ ਹੰਭਲਾ, ਜ਼ਿਲ੍ਹੇ ਅੰਦਰ ਇੱਕੋ ਦਿਨ ’ਚ 42 ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

Saturday, Feb 08, 2025 - 04:30 AM (IST)

ਖੇਤੀਬਾੜੀ ਵਿਭਾਗ ਦਾ ਵੱਡਾ ਹੰਭਲਾ, ਜ਼ਿਲ੍ਹੇ ਅੰਦਰ ਇੱਕੋ ਦਿਨ ’ਚ 42 ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਗੁਰਦਾਸਪੁਰ (ਹਰਮਨ) : ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸਮੁੱਚੇ ਜ਼ਿਲ੍ਹੇ ਅੰਦਰ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ 42 ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਵੱਡਾ ਹੰਭਲਾ ਮਾਰਿਆ ਹੈ। ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਵੱਖ-ਵੱਖ ਤਕਨੀਕੀ ਜਾਣਕਾਰੀ ਦੇ ਕੇ ਫਸਲਾਂ ਦੀ ਕਾਸ਼ਤ ਸਬੰਧੀ ਜਾਗਰੂਕ ਕੀਤਾ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਸਮੁੱਚੇ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਦੇ ਵੱਖ-ਵੱਖ ਸਰਕਲਾਂ ਵਿੱਚ ਹਰੇਕ ਬੁੱਧਵਾਰ ਅਤੇ ਸ਼ੁੱਕਰਵਾਰ ਵਾਲੇ ਦਿਨ ਘੱਟੋ-ਘੱਟ ਇੱਕ-ਇੱਕ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਸ਼ੁੱਕਰਵਾਰ ਨੂੰ ਪੂਰੇ ਜ਼ਿਲ੍ਹੇ ਅੰਦਰ 42 ਕੈਂਪ ਲਗਾਏ ਗਏ ਹਨ ਅਤੇ ਵੱਖ-ਵੱਖ ਖੇਤੀ ਅਧਿਕਾਰੀਆਂ ਨੇ ਆਪਣੇ-ਆਪਣੇ ਸਰਕਲਾਂ ਦੇ ਇੱਕ-ਇੱਕ ਪਿੰਡ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਅਹਿਮ ਜਾਣਕਾਰੀ ਤੋਂ ਜਾਣੂ ਕਰਵਾਇਆ ਹੈ।

ਇਹ ਵੀ ਪੜ੍ਹੋ : ਅਡਾਨੀ ਦੇ ਛੋਟੇ ਬੇਟੇ ਦਾ ਵਿਆਹ ਹੋਇਆ ਸੰਪੰਨ, ਕਰ'ਤਾ 10 ਹਜ਼ਾਰ ਕਰੋੜ ਰੁਪਏ ਦਾਨ ਕਰਨ ਦਾ ਐਲਾਨ! 

ਉਨਾਂ ਕਿਹਾ ਕਿ ਇਸ ਮੌਕੇ ਕਿਸਾਨਾਂ ਨੂੰ ਮੰਦਹਾਲੀ ਦੇ ਦੌਰ ਵਿੱਚੋਂ ਕੱਢਣ ਲਈ ਬਹੁਤ ਵੱਡੇ ਪੱਧਰ ’ਤੇ ਯਤਨ ਕਰਨ ਦੀ ਲੋੜ ਹੈ। ਖਾਸ ਤੌਰ ’ਤੇ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਅਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਸਮੇਤ ਸਮੇ ਦੇ ਹਾਣੀ ਬਣਾਉਣ ਦੀ ਦਿਸ਼ਾ ਵੱਲ ਕੰਮ ਕਰਨਾ ਚਾਹੀਦਾ ਹੈ। ਇਸੇ ਮੰਤਵ ਦੀ ਪੂਰਤੀ ਲਈ ਖੇਤੀਬਾੜੀ ਵਿਭਾਗ ਵੱਲੋਂ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਦਫਤਰਾਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਿਆਉਣ, ਧਰਤੀ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਦਿਨ-ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਨੂੰ ਪੂਰਨ ਉਮੀਦ ਹੈ ਕਿ ਵਿਭਾਗ ਦੇ ਇਹਨਾਂ ਸਾਰਥਿਕ ਯਤਨਾਂ ਦਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇਗਾ। 

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਧਿਕਾਰੀਆਂ ਵੱਲੋਂ ਜਦੋਂ ਪਿੰਡਾਂ ਅੰਦਰ ਕੈਂਪਾਂ ਲਗਾਏ ਜਾਂਦੇ ਹਨ ਤਾਂ ਫਸਲਾਂ ਦਾ ਨਿਰੀਖਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਜੇਕਰ ਕਿਸੇ ਵੀ ਫਸਲ ਉੱਪਰ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਕਰਦੇ ਰਹਿਣ ਅਤੇ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ।

ਇਹ ਵੀ ਪੜ੍ਹੋ : 'ਪੁਸ਼ਪਾ' ਵਾਲਾ ਲਾਲ ਚੰਦਨ ਭਾਰਤ 'ਚ ਕਿੱਥੇ ਮਿਲਦੈ, ਕਿਉਂ ਖ਼ਤਮ ਹੋਣ ਦੇ ਕੰਢੇ 'ਤੇ ਹੈ 'ਲਾਲ ਸੋਨਾ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News