ਪੰਜਾਬ ''ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ''ਚ ਅੱਜ ਪਵੇਗਾ ਮੀਂਹ!

Tuesday, Sep 17, 2024 - 12:07 PM (IST)

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ ਚੰਡੀਗੜ੍ਹ ਸਮੇਤ ਪੰਜਾਬ ਦੇ 3 ਜ਼ਿਲ੍ਹਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ 'ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ ਪਰ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ। 

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਜੇਕਰ ਬੀਤੇ ਦਿਨ ਦੀ ਗੱਲ ਕਰੀਏ ਤਾਂ ਕੱਲ੍ਹ ਪੂਰੇ ਸੂਬੇ ਵਿੱਚ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ। ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਅਤੇ ਤਾਪਮਾਨ ਵੀ ਆਮ ਵਾਂਗ ਰਿਹਾ। ਚੰਡੀਗੜ੍ਹ 'ਚ ਵੀ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਆਇਆ ਅਤੇ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਿਹਾ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ

ਦੱਸ ਦੇਈਏ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਪੂਰੀ ਤਰ੍ਹਾਂ ਹਟ ਜਾਵੇਗਾ। ਪੰਜਾਬ ਦੇ ਸਿਰਫ਼ 7 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਬਾਰਿਸ਼ ਹੋਈ ਹੈ। ਜਦੋਂ ਕਿ 16 ਜ਼ਿਲ੍ਹਿਆਂ ਵਿੱਚ 58 ਤੋਂ 23 ਫੀਸਦੀ ਤੱਕ ਘੱਟ ਬਾਰਿਸ਼ ਹੋਈ ਹੈ। ਚੰਡੀਗੜ੍ਹ ਵਿੱਚ 1 ਜੂਨ ਤੋਂ 16 ਸਤੰਬਰ ਤੱਕ ਆਮ ਨਾਲੋਂ 20 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ 'ਤੇ ਇੱਥੇ 818.4 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਇਸ ਸਾਲ ਇੱਥੇ ਸਿਰਫ਼ 656 ਮਿਲੀਮੀਟਰ ਮੀਂਹ ਹੀ ਪਿਆ ਹੈ। ਜਦੋਂ ਕਿ ਪੰਜਾਬ ਵਿੱਚ ਆਮ ਤੌਰ 'ਤੇ 413.3 ਮਿਲੀਮੀਟਰ ਵਰਖਾ ਹੁੰਦੀ ਹੈ। ਇਸ ਸੀਜ਼ਨ 'ਚ ਇੱਥੇ ਸਿਰਫ 306.8 ਮਿਲੀਮੀਟਰ ਮੀਂਹ ਪਿਆ ਹੈ। ਪੰਜਾਬ 'ਚ ਇਸ ਸੀਜ਼ਨ 'ਚ ਸਭ ਤੋਂ ਵੱਧ ਮੀਂਹ ਤਰਨਤਾਰਨ ਵਿਚ ਪਿਆ, ਜਿੱਥੇ 406.3 ਮਿਲੀਮੀਟਰ ਮੀਂਹ ਪਿਆ। ਸਭ ਤੋਂ ਘੱਟ ਮੀਂਹ ਬਠਿੰਡਾ ਵਿੱਚ ਦਰਜ ਕੀਤਾ ਗਿਆ। ਜਿੱਥੇ ਸਿਰਫ 115.7 ਮਿਲੀਮੀਟਰ ਬੱਦਲ ਵਰਖਾ ਹੋਈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News