ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

Monday, Nov 27, 2023 - 06:39 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ’ਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਦਰਅਸਲ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸੂਬੇ ’ਚ ਸੋਮਵਾਰ ਨੂੰ ਜ਼ਿਆਦਾਤਰ ਬੱਦਲ ਛਾਏ ਰਹੇ ਜਦਕਿ ਕਈ ਥਾਈਂ ਬੂੰਦਾਬਾਂਦੀ ਅਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਵੀ ਹੈ। ਇਸ ਨਾਲ ਸੂਬੇ ’ਚ ਠੰਢ ਜ਼ੋਰ ਫੜ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਸਵੇਰ ਤੱਕ ਪੱਛਮੀ ਗੜਬੜੀ ਦਾ ਅਸਰ ਰਹੇਗਾ। ਇਸ ਤੋਂ ਬਾਅਦ ਮੌਸਮ ’ਚ ਆਏ ਬਦਲਾਅ ਕਾਰਨ ਘੱਟੋ-ਘੱਟ ਤਾਪਮਾਨ ’ਚ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਮੁੜ ਆਈ ਦਿਲ ਝੰਜੋੜਨ ਵਾਲੀ ਖ਼ਬਰ, 20 ਸਾਲਾ ਕੁੜੀ ਨੂੰ ਠੰਡ ਕਾਰਣ ਪਿਆ ਦੌਰਾ, ਹੋਈ ਮੌਤ

ਇਸ ਬਦਲਾਅ ਕਾਰਣ ਸੂਬੇ ਵਿਚ ਕਈ ਥਾਈਂ ਸੰਘਣੀ ਧੁੰਦ ਵੀ ਪੈ ਸਕਦੀ ਹੈ, ਜਿਸ ਦੇ ਚੱਲਦੇ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣੀ ਪਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਕਈ ਜ਼ਿਲ੍ਹਿਆਂ ’ਚ ਪੱਛਮੀ ਗੜਬੜੀ ਕਾਰਨ ਦਿਨ ਭਰ ਬੱਦਲ ਛਾਏ ਰਹੇ। ਭਾਵੇਂ ਕਈ ਥਾਈਂ ਹਲਕੀ-ਹਲਕੀ ਧੁੱਪ ਵੀ ਨਿਕਲਦੀ ਰਹੀ ਪਰ ਫਿਰ ਬੱਦਲਾਂ ਕਾਰਣ ਲੋਕਾਂ ਨੂੰ ਠੰਡਕ ਮਹਿਸੂਸ ਹੁੰਦੀ ਰਹੀ। ਇਸ ਕਾਰਨ ਕਈ ਕਈ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ ਜਦਕਿ ਮੁਹਾਲੀ ’ਚ 10.6, ਚੰਡੀਗੜ੍ਹ ’ਚ 12.6, ਲੁਧਿਆਣਾ ’ਚ 11.9, ਪਟਿਆਲਾ ’ਚ 12.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਇਹ ਵੀ ਪੜ੍ਹੋ : ਸ਼ਰਾਬ ਨੂੰ ਲੈ ਕੇ ਨਵੀਂ ਰਣਨੀਤੀ ਬਣਾਉਣ ਦੀ ਤਿਆਰੀ ’ਚ ਪੰਜਾਬ ਸਰਕਾਰ, ਚੁੱਕਿਆ ਜਾ ਰਿਹੈ ਵੱਡਾ ਕਦਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News