ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Tuesday, Dec 19, 2023 - 06:30 PM (IST)
ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਵਿਚ ਧੁੰਦ ਨੂੰ ਲੈ ਕੇ ਔਰੇਂਟ ਅਲਰਟ ਜਾਰੀ ਕੀਤਾ ਹੈ ਜਦਕਿ ਪੰਜਾਬ ਦੇ ਚਾਰ ਜ਼ਿਲ੍ਹੀਆਂ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਪਹਾੜਾਂ ’ਤੇ ਹੋ ਰਹੀ ਬਰਫਬਾਰੀ ਦੇ ਚੱਲਦੇ ਪੰਜਾਬ ਵਿਚ ਸ਼ੀਤਲਹਿਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸ਼ਹਿਰਾਂ ਦੇ ਤਾਪਮਾਨ ਵਿਚ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ। ਮੰਗਲਵਾਰ ਸਵੇਰੇ ਪੰਜਾਬ ਦੇ ਔਸਤਨ ਤਾਪਮਾਨ ਵਿਚ ਬੀਤੇ ਦਿਨ ਨਾਲੋਂ 0.6 ਡਿਗਰੀ ਦੀ ਕਮੀ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ 4 ਡਿਗਰੀ ਸੈਲਸੀਅਸ ਤਾਪਮਾਨ ਨਾਲ ਫਰੀਦਕੋਟ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ ਹੈ। ਦੂਜੇ ਪਾਸੇ ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ : ਅਯੁੱਧਿਆ ’ਚ ਰਾਮ ਮੰਦਰ ਦੇ ਉਦਘਾਟਨ ਮੌਕੇ ਨਿਹੰਗ ਸਿੰਘਾਂ ਦਾ ਵੱਡਾ ਐਲਾਨ
ਮੌਸਮ ਵਿਭਾਗ ਨੇ ਸੂਬੇ ਵਿਚ ਅਗਲੇ ਤਿੰਨ ਦਿਨਾਂ ਤਕ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਸਵੇਰੇ ਵੱਧ ਸਾਵਧਾਨੀ ਵਰਤਣ ਦੀ ਹਿਦਾਇਤ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਸ਼ਹਿਰਾਂ ਨੇ ਨਿਊਨਤਮ ਤਾਪਮਾਨ ਦਾ ਅੰਕੜਾ ਸਾਂਝਾ ਕੀਤਾ ਹੈ, ਜਿਸ ਵਿਚ 9 ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਅਤੇ ਧਰਮਸ਼ਾਲਾ ਤੋਂ ਵੀ ਘੱਟ ਹੈ। ਜਦਕਿ ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਫਿਰੋਜ਼ਪੁਰ, ਮੋਗਾ ਅਤੇ ਰੋਪੜ ਵਰਗੇ ਜ਼ਿਲ੍ਹਿਆਂ ਵਿਚ ਤਾਪਮਾਨ 4 ਤੋਂ 6 ਡਿਗਰੀ ਤਕ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਆਖਣਾ ਹੈ ਕਿ ਮੌਸਮ ਵਿਚ ਲਗਾਤਾਰ ਉਤਰਾਅ ਚੜਾਅ ਦੇਖਣ ਨੂੰ ਮਿਲ ਰਿਹਾ ਹੈ ਪਰ ਆਉਣ ਵਾਲੇ ਦਿਨਾਂ ਦੌਰਾਨ ਠੰਡ ਹੋਰ ਜ਼ੋਰ ਫੜ ਸਕਦੀ ਹੈ।
ਇਹ ਵੀ ਪੜ੍ਹੋ : ਪੰਜ ਪਿੰਡਾਂ ਦੇ ਸਰਪੰਚਾਂ ’ਤੇ ਵੱਡੀ ਕਾਰਵਾਈ, ਕੀਤੇ ਗਏ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8