ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ Update, ਜਾਰੀ ਹੋ ਗਿਆ ਅਲਰਟ

Sunday, Nov 10, 2024 - 11:32 AM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ Update, ਜਾਰੀ ਹੋ ਗਿਆ ਅਲਰਟ

ਚੰਡੀਗੜ੍ਹ : ਪੰਜਾਬ 'ਚ ਹੁਣ ਹੌਲੀ-ਹੌਲੀ ਠੰਡ ਵੱਧਣ ਲੱਗ ਪਈ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਮੌਸਮ ਕਾਫ਼ੀ ਠੰਡਾ ਹੋ ਜਾਂਦਾ ਹੈ। ਲੋਕਾਂ ਨੇ ਸਵੇਰ ਅਤੇ ਸ਼ਾਮ ਨੂੰ ਸਰਦੀਆਂ ਦੇ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਦੇ ਮੁਤਾਬਕ 12 ਨਵੰਬਰ ਤੋਂ ਬਾਅਦ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਠੰਡ ਵੱਧ ਜਾਵੇਗੀ। ਦਰਅਸਲ ਪਰਾਲੀ ਸਾੜਨ ਦੇ ਵੱਧਦੇ ਮਾਮਲਿਆਂ ਕਾਰਨ ਸੂਬੇ 'ਚ ਹਵਾ ਦੀ ਗੁਣਵੱਤਾ ਵਿਗੜ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਲੇ ਹੋ ਜਾਣ ਸਾਵਧਾਨ! ਵੱਡੀ ਮੁਸੀਬਤ ਤੋਂ ਖ਼ੁਦ ਦਾ ਰੱਖਣ ਧਿਆਨ

ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਏ. ਕਿਊ. ਆਈ. 174 ਹੈ ਅਤੇ 3 ਤੋਂ 5 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਨਵੰਬਰ ਦੇ ਆਖ਼ਰੀ ਹਫ਼ਤੇ ਤੋਂ ਠੰਡ ਸਭ ਤੋਂ ਵੱਧ ਪ੍ਰਭਾਵਿਤ ਕਰੇਗੀ। ਇਸ ਸਮੇਂ ਦਿਨ ਦਾ ਤਾਪਮਾਨ 29 ਡਿਗਰੀ ਅਤੇ ਰਾਤ ਦਾ ਤਾਪਮਾਨ 15.5 ਡਿਗਰੀ ਦੇ ਆਸ-ਪਾਸ ਹੈ। 15 ਨਵੰਬਰ ਤੋਂ ਬਾਅਦ ਤਾਪਮਾਨ ਵਿੱਚ ਵੀ ਲਗਾਤਾਰ ਗਿਰਾਵਟ ਹੋ ਸਕਦੀ ਹੈ।

ਇਹ ਵੀ ਪੜ੍ਹੋ : ਭਾਜਪਾ ਨੂੰ ਨਹੀਂ ਟਕਸਾਲੀ ਆਗੂਆਂ ਦੀ ਪਰਵਾਹ, ਫਿਰ ਕੀਤਾ ਓਹੀ ਕੰਮ
ਨਵੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਤਾਂ ਪੰਜਾਬ ਦਾ ਘੱਟੋ-ਘੱਟ ਰਾਤ ਦਾ ਤਾਪਮਾਨ 9 ਡਿਗਰੀ ਤੇ ਦਿਨ ਸਮੇਂ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਰਿਕਾਰਡ ਹੋ ਸਕਦਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਮੁਤਾਬਕ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਠੰਡ ਮਹਿਸੂਸ ਹੋਣ ਲੱਗੇਗੀ। ਮੈਦਾਨੀ ਇਲਕਿਆਂ ਵਿੱਚ ਪੰਜਾਬ ਅਤੇ ਹਰਿਆਣੇ ਵਿੱਚ 15 ਨਵੰਬਰ ਤੋਂ ਬਾਅਦ ਠੰਡ ਪੈਣੀ ਸ਼ੁਰੂ ਹੋ ਜਾਵੇਗੀ। ਬਿਹਾਰ, ਝਾਰਖੰਡ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ 15 ਤੋਂ 20 ਨਵੰਬਰ ਦੇ ਵਿਚਕਾਰ ਸਰਦੀ ਦਾ ਅਹਿਸਾਸ ਸ਼ੁਰੂ ਹੋਵੇਗਾ। ਇਨ੍ਹਾਂ ਸੂਬਿਆਂ ਵਿੱਚ ਠੰਡ ਦਾ ਅਸਰ ਭਾਵੇਂ ਦੇਰੀ ਨਾਲ ਵਿਖਾਈ ਦੇਵੇਗਾ, ਫਿਰ ਵੀ ਠੰਡ ਵੱਧਣ ਦੇ ਆਸਾਰ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News