ਪੰਜਾਬੀਆਂ ''ਤੇ ਪਈ ਵੱਡੀ ਮੁਸੀਬਤ! ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ
Wednesday, Aug 20, 2025 - 03:36 PM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਪਾਕਿਸਤਾਨ 'ਚ ਸਤਲੁਜ 'ਤੇ ਬਣਿਆ ਧੁੱਸੀ ਬੰਨ੍ਹ ਟੁੱਟਣ ਕਾਰਨ ਇਸ ਦਾ ਪਾਣੀ ਪੰਜਾਬ ਦੇ ਸਰਹੱਦੀ ਪਿੰਡਾਂ 'ਚ ਆਉਣ ਕਾਰਨ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲਾ ਸਤਲੁਜ ਦਾ ਪਾਣੀ ਬੀ. ਐੱਸ. ਐੱਫ. ਦੀ ਚੈੱਕ ਪੋਸਟ ਦੇ ਆਲੇ-ਦੁਆਲੇ ਭਰਨ ਲੱਗਾ ਹੈ। ਇਸ ਪਾਣੀ ਨੇ ਪਿੰਡ ਗੱਟੀ ਨੂੰ ਵੀ ਪੂਰੀ ਤਰ੍ਹਾਂ ਆਪਣੇ ਲਪੇਟ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਵੱਡੀ ਚਿਤਾਵਨੀ ਜਾਰੀ, ਮਾਨ ਸਰਕਾਰ ਨੇ ਚੁੱਕਿਆ ਸਖ਼ਤ ਕਦਮ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਤਾਂ ਹਮੇਸ਼ਾ ਦੋਹਾਂ ਪਾਸਿਓਂ ਹੀ ਹੜ੍ਹ ਵਰਗੇ ਹਾਲਾਤ ਨਾਲ ਜੂਝਣਾ ਪੈਂਦਾ ਹੈ। ਪਿਛਲੀ ਵਾਰ ਵੀ 2013 'ਚ ਪਾਕਿਸਤਾਨ ਨੇ ਭਾਰਤੀ ਸਰਹੱਦ ਵੱਲ ਪਾਣੀ ਛੱਡ ਦਿੱਤਾ ਸੀ, ਜਿਸ ਕਾਰਨ ਇਹ ਇਲਾਕਾ ਪੂਰੀ ਤਰ੍ਹਾਂ ਡੁੱਬ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਗਈ ਸੁਰੱਖਿਆ
ਇਸ ਵਾਰ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਸਤਲੁਜ ਦਰਿਆ ਉੱਪਰ ਬਣਿਆ ਬੰਨ੍ਹ ਬੀਤੇ ਦਿਨ ਟੁੱਟ ਗਿਆ ਸੀ। ਉਸ ਨੂੰ ਬੰਨ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸਤਲੁਜ ਦਾ ਪਾਣੀ ਉਨ੍ਹਾਂ ਦੇ ਪਿੰਡਾਂ ਵੱਲ ਮਾਰ ਕਰ ਰਿਹਾ ਹੈ। ਖੇਤ ਵੀ ਪੂਰੀ ਤਰ੍ਹਾਂ ਡੁੱਬ ਗਏ ਹਨ। ਲੋਕਾਂ ਨੂੰ ਇਸ ਵੇਲੇ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8