ਪੰਜਾਬ 'ਚ ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ! ਇਨ੍ਹਾਂ 3 ਜ਼ਿਲ੍ਹਿਆਂ ਨੂੰ ਮਿਲੇਗਾ ਲਾਭ, ਨੋਟੀਫਿਕੇਸ਼ਨ ਜਾਰੀ
Saturday, Oct 25, 2025 - 03:59 PM (IST)
ਚੰਡੀਗੜ੍ਹ : ਪੰਜਾਬ 'ਚ ਇਕ ਵੱਡਾ ਪ੍ਰਾਜੈਕਟ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ 3 ਜ਼ਿਲ੍ਹਿਆਂ ਨੂੰ ਬਹੁਤ ਲਾਭ ਮਿਲੇਗਾ। ਦਰਅਸਲ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਰਾਜਪੁਰਾ-ਮੋਹਾਲੀ ਲਾਈਨ ਲਈ ਪੰਜਾਬ ਸਰਕਾਰ ਤੋਂ ਜ਼ਮੀਨ ਮੰਗੀ ਹੈ ਅਤੇ ਜ਼ਮੀਨ ਐਕਵਾਇਰ ਕਰਨ ਲਈ ਸਰਕਾਰ ਨੂੰ ਚਿੱਠੀ ਵੀ ਲਿਖੀ ਹੈ। ਇਸ ਦੇ ਲਈ ਕੇਂਦਰ ਸਰਕਾਰ ਨੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਦਾ ਸਹਿਯੋਗ ਮੰਗਿਆ ਹੈ। ਕੇਂਦਰ ਨੇ ਇਸ ਦੇ ਲਈ ਰੇਲਵੇ ਲਾਈਨ ਪ੍ਰਾਜੈਕਟ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਦਵਾਈਆਂ ਖਾਣ ਵਾਲੇ ਸਾਵਧਾਨ! ਪੰਜਾਬ 'ਚ 11 Medicines ਨੂੰ ਲੈ ਕੇ ਹੋ ਗਿਆ ਵੱਡਾ ਖ਼ੁਲਾਸਾ (ਵੀਡੀਓ)
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਰੇਲ ਲਾਈਨ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ 'ਚੋਂ ਲੰਘੇਗੀ, ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਨੂੰ ਵੱਡਾ ਫ਼ਾਇਦਾ ਹੋਵੇਗਾ। ਪ੍ਰਾਜੈਕਟ ਲਈ 53.84 ਹੈਕਟੇਅਰ ਜ਼ਮੀਨ ਐਕਵਾਇਰ ਹੋਣ ਦੀ ਸੰਭਾਵਨਾ ਹੈ ਅਤੇ ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਦਾ ਕੰਮ ਜਲਦ ਸ਼ੁਰੂ ਕੀਤਾ ਜਾ ਸਕਦਾ ਹੈ।
ਇਸ ਰੇਲਵੇ ਲਾਈਨ ਨਾਲ ਚੰਡੀਗੜ੍ਹ ਸਮੇਤ ਸਾਰੇ ਪੰਜਾਬ ਨੂੰ ਫ਼ਾਇਦਾ ਹੋਵੇਗਾ ਅਤੇ ਇਸ ਨਾਲ ਯਾਤਰਾ ਸੌਖੀ ਹੋ ਜਾਵੇਗੀ। ਕੇਂਦਰ ਸਰਕਾਰ ਦੇ ਮੁਤਾਬਕ ਰੇਲਵੇ ਨੇ ਪੰਜਾਬ 'ਚ ਕਰੀਬ 25,000 ਕਰੋੜ ਦਾ ਨਿਵੇਸ਼ ਕੀਤਾ ਹੈ। ਸੂਬੇ 'ਚ 407 ਅੰਡਰਪਾਸ ਅਤੇ ਫਲਾਈਓਵਰ ਬਣਾਏ ਗਏ ਹਨ। ਰਾਜਪੁਰਾ-ਮੋਹਾਲੀ ਨਵੀਂ ਲਾਈਨ 'ਤੇ 443 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦਾ ਸਿੱਧਾ ਫਾਇਦਾ ਪੰਜਾਬ ਨੂੰ ਮਿਲੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
