ਪੰਜਾਬ ''ਚ ਆ ਰਿਹਾ ਵੱਡਾ ਪ੍ਰਾਜੈਕਟ! ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ, ਮਾਲਕਾਂ ਨੂੰ ਮਿਲਣਗੇ ਕਰੋੜਾਂ ਰੁਪਏ

Thursday, Dec 25, 2025 - 04:17 PM (IST)

ਪੰਜਾਬ ''ਚ ਆ ਰਿਹਾ ਵੱਡਾ ਪ੍ਰਾਜੈਕਟ! ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ, ਮਾਲਕਾਂ ਨੂੰ ਮਿਲਣਗੇ ਕਰੋੜਾਂ ਰੁਪਏ

ਮੋਹਾਲੀ (ਵੈੱਬ ਡੈਸਕ, ਰਣਬੀਰ) : ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਨਵੇਂ ਸਾਲ ਤੋਂ ਇਕ ਵੱਡਾ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਪ੍ਰਾਜੈਕਟ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਪ੍ਰਤੀ ਏਕੜ ਮੁਆਵਜ਼ੇ ਦੇ ਤੌਰ 'ਤੇ 4.27 ਤੋਂ 6.46 ਕਰੋੜ ਰੁਪਏ ਦੇਣ ਬਾਰੇ ਯੋਜਨਾ ਬਣਾਈ ਜਾ ਰਹੀ ਹੈ। ਦਰਅਸਲ ਗਮਾਡਾ (ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ) ਵਲੋਂ ਨਿਊ ਚੰਡੀਗੜ੍ਹ 'ਚ ਈਕੋ ਸਿਟੀ-3 ਸਥਾਪਿਤ ਕਰਨ ਲਈ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੋ ਗਈਆਂ ਸਰਦੀਆਂ ਦੀਆਂ ਛੁੱਟੀਆਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕ ਜਨਵਰੀ ਤੱਕ ਬੰਦ ਰਹਿਣਗੀਆਂ...

ਇਸ ਦੇ ਲਈ 9 ਪਿੰਡਾਂ 'ਚ ਹੁਸ਼ਿਆਰਪੁਰ, ਰਸੂਲਪੁਰ, ਤਕੀਪੁਰ, ਢੋਡੇਮਾਜਰਾ, ਮਾਜਰਾ, ਸਲਾਮਤਪੁਰ, ਕੰਸਾਲਾ, ਰਾਜਗੜ੍ਹ ਅਤੇ ਕਰਤਾਰਪੁਰ 'ਚ ਕਰੀਬ 1700 ਏਕੜ ਜ਼ਮੀਨ ਐਕਵਾਇਰ ਕੀਤੀ ਜਾਵੇਗੀ। ਐਕਵਾਇਰ ਕੀਤੀ ਜ਼ਮੀਨ ਦੇ ਮਾਲਕਾਂ ਨੂੰ ਅਥਾਰਟੀ ਵਲੋਂ ਪ੍ਰਤੀ ਏਕੜ ਜ਼ਮੀਨ ਦੇ ਮੁਆਵਜ਼ੇ ਦੇ ਤੌਰ 'ਤੇ 4.27 ਕਰੋੜ ਤੋਂ 6.46 ਕਰੋੜ ਰੁਪਏ ਦਿੱਤੇ ਜਾਣਗੇ ਅਤੇ ਇਹ ਰਕਮ ਗਮਾਡਾ ਵਲੋਂ ਜ਼ਮੀਨ ਐਕਵਾਇਰ ਹੋਣ 'ਤੇ ਹੀ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਇਹ ਵੀ ਦੱਸ ਦੇਈਏ ਕਿ ਇਹ ਪ੍ਰਸਤਾਵ ਸਾਲ 2017 'ਚ ਰੱਖਿਆ ਗਿਆ ਸੀ ਪਰ ਇਸ 'ਚ ਤਰੁੱਟੀਆਂ ਹੋਣ ਕਾਰਨ ਹੁਣ ਸਾਲ 2022 'ਚ ਇਹ ਪ੍ਰਕਿਰਿਆ ਮੁੜ ਸ਼ੁਰੂ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਹੁਣ ਗਮਾਡਾ ਵਲੋਂ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਵੇਗੀ। ਜ਼ਮੀਨ ਮਾਲਕਾਂ ਨੂੰ ਮੁਆਵਜ਼ੇ ਦੇ ਨਾਲ ਜ਼ਮੀਨ ਨੂੰ ਐਕਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਹੁਣ ਇਸ ਜ਼ਮੀਨ ਦੀ ਖ਼ਰੀਦ-ਵਿਕਰੀ ਜਾਂ ਰਜਿਸਟ੍ਰੇਸ਼ਨ ਨਿੱਜੀ ਨਾਂ 'ਤੇ ਨਹੀਂ ਕੀਤੀ ਜਾ ਸਕੇਗੀ। ਗਮਾਡਾ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜ਼ਿਆਦਾਤਰ ਜ਼ਮੀਨ ਮਾਲਕਾਂ ਵਲੋਂ ਨਕਦੀ ਦੀ ਬਜਾਏ ਲੈਂਡ ਪੂਲਿੰਗ ਯੋਜਨਾ ਚੁਣਨ ਦੀ ਸੰਭਾਵਨਾ ਹੈ ਅਤੇ ਉਨ੍ਹਾਂ ਨੂੰ ਅਪਲਾਈ ਕਰਨ ਲਈ ਸਮਾਂ ਦਿੱਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News