ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ
Wednesday, Feb 26, 2025 - 12:20 PM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਤੱਕ ਦੇ ਸਟੇਟ ਹਾਈਵੇਅ ਨੂੰ ਚਹੁੰ ਮਾਰਗੀ ਨੈਸ਼ਨਲ ਹਾਈਵੇਅ ਬਣਾਉਣ ਸਬੰਧੀ ਗੰਭੀਰ ਚਰਚਾ ਕੀਤੀ। ਵਿਧਾਇਕ ਸਵਨਾ ਨੇ ਦੱਸਿਆ ਕਿ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਯਕੀਨ ਦਿਵਾਇਆ ਹੈ ਕਿ ਚਹੁੰ ਮਾਰਗੀਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਚਿੰਤਾ ਭਰੀ ਖ਼ਬਰ, ਬਚੇ ਸਿਰਫ 3 ਦਿਨ
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੀ ਆਰਥਿਕ ਅਤੇ ਟਰਾਂਸਪੋਰਟ ਵਿਵਸਥਾ ’ਚ ਮਹੱਤਵਪੂਰਨ ਬਦਲਾਅ ਲਿਆਵੇਗਾ। ਵਿਧਾਇਕ ਨੇ ਉਲੇਖ ਕੀਤਾ ਕਿ ਇਹ ਸੜਕ ਇਕ ਪ੍ਰਮੁੱਖ ਸਰਹੱਦੀ ਮਾਰਗ ਹੈ, ਜੋ ਕਿ ਪਹਿਲਾਂ ਸਟੇਟ ਹਾਈਵੇਅ ਸੀ। ਇਸ ਦੇ ਨੈਸ਼ਨਲ ਹਾਈਵੇਅ ਹੋਣ ਅਤੇ ਚਹੁੰਮਾਰਗੀ ਬਣਨ ਨਾਲ ਇਲਾਕੇ 'ਚ ਯਾਤਰਾ ਸੌਖੀ ਹੋਵੇਗੀ, ਟ੍ਰੈਫਿਕ ਦਾ ਦਬਾਅ ਘਟੇਗਾ ਅਤੇ ਵਪਾਰਕ ਗਤੀਵਿਧੀਆਂ ਨੂੰ ਵਧਾਵਾ ਮਿਲੇਗਾ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਲਈ ਪਹਿਲੀ ਵਾਰ ਸਖ਼ਤ ਫ਼ਰਮਾਨ ਜਾਰੀ, ਕਾਂਸਟੇਬਲ ਤੋਂ ਲੈ ਕੇ DSP ਤੱਕ...
ਇਸ ਮਾਰਗ ਦੇ ਵਿਕਾਸ ਨਾਲ ਇਸ ਨੂੰ ਇਕ ਪਾਸੇ ਨਵੇਂ ਬਣ ਰਹੇ ਫਾਜ਼ਿਲਕਾ-ਅਬੋਹਰ ਚਹੁੰ ਮਾਰਗ ਨੈਸ਼ਨਲ ਹਾਈਵੇਅ ਨਾਲ ਅਤੇ ਦੂਜੇ ਪਾਸੇ ਫਿਰੋਜ਼ਪੁਰ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨਾਲ ਜੋੜਿਆ ਜਾਵੇਗਾ। ਇਹ ਨਵੀਂ ਸੜਕ ਇਲਾਕੇ ਦੀ ਆਮਦਨੀ ਅਤੇ ਵਪਾਰ ਵਾਧੇ ’ਚ ਸਹਾਈ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8