ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਵੱਡਾ ਖ਼ੁਲਾਸਾ, ਤਿੰਨ ਮਹੀਨਿਆਂ ’ਚ ਰੋਟੀ-ਪਾਣੀ ’ਤੇ ਖਰਚੇ 60 ਲੱਖ ਰੁਪਏ
Saturday, Dec 31, 2022 - 06:39 PM (IST)
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਮਹਿਜ਼ 90 ਕੁ ਦਿਨਾਂ ਦੇ ਖਾਣੇ ਦਾ ਬਿੱਲ 60 ਲੱਖ ਰੁਪਏ ਦਿੱਤਾ ਗਿਆ। ਇਹ ਖ਼ੁਲਾਸਾ ਆਰ. ਟੀ. ਆਈ. ਰਾਹੀਂ ਹੋਇਆ ਹੈ। ਆਰ. ਟੀ. ਆਈ. ਵਿਚ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ 3 ਮਹੀਨਿਆਂ ’ਚ ਸਾਬਕਾ ਮੁੱਖ ਮੰਤਰੀ ਚੰਨੀ ਦੇ ਭੋਜਨ ਉਤੇ 60 ਲੱਖ ਰੁਪਏ ਖਰਚ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਤਾਜ ਹੋਟਲ ਤੋਂ ਚੰਨੀ ਲਈ 3900 ਰੁਪਏ ਖਾਣੇ ਦੀ ਪਲੇਟ ਅਤੇ 2500 ਦਾ ਜੂਸ ਮੰਗਵਾਇਆ ਗਿਆ। ਲਗਾਤਾਰ 3 ਮਹੀਨਿਆਂ ਤੋਂ 70 ਲੋਕਾਂ ਦੇ ਖਾਣੇ ਦਾ ਬਿੱਲ ਸਰਕਾਰੀ ਖਰਚੇ ’ਤੇ ਆਇਆ ਹੈ। ਆਰ. ਟੀ. ਆਈ. ਵਿਚ ਦੱਸਿਆ ਗਿਆ ਹੈ ਕਿ 70 ਲੋਕ 3 ਮਹੀਨਿਆਂ ਤੋਂ ਲਗਾਤਾਰ ਖਾਣਾ ਆਰਡਰ ਕਰਦੇ ਸਨ। ਇਸ ਤੋਂ ਇਲਾਵਾ ਚੋਣ ਜ਼ਾਬਤੇ ਤੋਂ ਬਾਅਦ ਚੰਨੀ ਨੇ ਇਕ ਰਾਤ ਦੀ ਪਾਰਟੀ ਲਈ 8 ਲੱਖ ਰੁਪਏ ਖਰਚ ਕੀਤੇ।
ਇਹ ਵੀ ਪੜ੍ਹੋ : ਦੋ ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੇ ਜਸ਼ਨ ਮਨਾ ਰਿਹਾ ਸੀ ਪਰਿਵਾਰ, ਅਚਾਨਕ ਮਿਲੀ ਮੌਤ ਦੀ ਖਬਰ, ਮਚਿਆ ਚੀਕ-ਚਿਹਾੜਾ
ਦੂਜੇ ਪਾਸੇ ਇਸ ਸੰਬੰਧੀ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦਾਸਤਾਨ-ਏ-ਸ਼ਹਾਦਤ ਦੇ ਆਪਣੇ ਬੇਟੇ ਦੇ ਵਿਆਹ ’ਚ 1.47 ਕਰੋੜ ਰੁਪਏ ਐਡਜਸਟ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ। ਉਨ੍ਹਾਂ ਦੱਸਿਆ ਕਿ ਉਹ ਘਰ ਦਾ ਸਾਦਾ ਖਾਣਾ ਖਾਂਦੇ ਹਨ। ਕਦੇ ਮਾਸ ਨਹੀਂ ਖਾਧਾ ਤੇ ਕਦੇ ਸ਼ਰਾਬ ਵੀ ਨਹੀਂ ਪੀਤੀ। ਇਸ ਤੋਂ ਇਲਾਵਾ ਉਹ ਕਦੇ ਵੀ ਕਿਸੇ ਨੂੰ ਰਾਤ ਨੂੰ ਖਾਣੇ ਜਾਂ ਪਾਰਟੀ ’ਤੇ ਨਹੀਂ ਬੁਲਾਉਂਦੇ, ਕਿਉਂਕਿ ਉਹ ਨਾ ਤਾਂ ਸ਼ਰਾਬ ਪੀਂਦੇ ਹਨ ਅਤੇ ਨਾ ਹੀ ਕਿਸੇ ਨੂੰ ਪਿਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਦਲੇ ਦੀ ਨੀਤੀ ਨਾਲ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ। ਚੰਨੀ ਨੇ ਸਪੱਸ਼ਟ ਕੀਤਾ ਕਿ ਉਹ ਸਾਰੇ ਦੋਸ਼ਾਂ ਅਤੇ ਸਾਜ਼ਿਸ਼ਾਂ ਦਾ ਆਪਣੇ ਦਮ 'ਤੇ ਸਾਹਮਣਾ ਕਰਨਗੇ ਅਤੇ ਜਨਤਾ ਅਤੇ ਹੋਰਾਂ ਨੂੰ ਨਾਲ ਲੈ ਕੇ ਵਿਰੋਧ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੀ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਸਹੁਰੇ ਨੂੰ ਬੇਹੋਸ਼ ਕਰਕੇ ਨੂੰਹ ਨੇ ਚਾੜ੍ਹ ਦਿੱਤਾ ਚੰਨ, ਜਦੋਂ ਪਰਿਵਾਰ ਨੂੰ ਕਰਤੂਤ ਪਤਾ ਲੱਗੀ ਤਾਂ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।