ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸੰਨੀ ਬਾਰੇ ਹੋਇਆ ਵੱਡਾ ਖ਼ੁਲਾਸਾ

Tuesday, Nov 08, 2022 - 06:22 PM (IST)

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸੰਨੀ ਬਾਰੇ ਹੋਇਆ ਵੱਡਾ ਖ਼ੁਲਾਸਾ

ਅੰਮ੍ਰਿਤਸਰ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸਿੰਘ ਉਰਫ ਸੰਨੀ ਦੀ ਜਾਂਚ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਇਸ ਕਤਲ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੂੰ ਜਾਂਚ ਦੌਰਾਨ ਵੱਡੇ ਤੱਥ ਹੱਥ ਲੱਗੇ ਹਨ। ਸੂਤਰਾਂ ਮੁਤਾਬਕ ਹਾਲਾਂਕਿ ਪੁੱਛਗਿੱਛ ਵਿਚ ਮੁਲਜ਼ਮ ਸੰਦੀਪ ਸਿੰਘ ਸੂਰੀ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਇਕ ਵੀਡੀਓ ਕਾਰਣ ਗੁੱਸੇ ਵਿਚ ਸੀ ਅਤੇ ਇਸੇ ਕਾਰਣ ਉਸ ਨੇ ਸੂਰੀ ਨੂੰ ਗੋਲ਼ੀਆਂ ਮਾਰਨ ਦੀ ਗੱਲ ਕਹੀ ਹੈ ਪਰ ਪੁਲਸ ਖ਼ਾਲਿਸਤਾਨੀ ਸਮਰਥਨ ਦੇ ਐਂਗਲ ਨੂੰ ਨਜ਼ਰ-ਅੰਦਾਜ਼ ਨਹੀਂ ਕਰ ਰਹੀ ਹੈ। ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਦੇ ਇੰਸਟਾਗ੍ਰਾਮ ਅਕਾਊਂਟ ’ਤੇ 167 ਵੀਡੀਓ ਅਪਲੋਡ ਕੀਤੀਆਂ ਹਨ। ਇਨ੍ਹਾਂ ਵਿਚੋਂ 100 ਤੋਂ ਵੱਧ ਖ਼ਾਲਿਸਤਾਨ ਸਮਰਥਕ ਸੋਚ ਅਤੇ ਹਥਿਆਰਾਂ ਦੇ ਪ੍ਰਦਰਸ਼ਨ ਨਾਲ ਜੁੜੀਆਂ ਹਨ। ਮੁਲਜ਼ਮ ਦੀ ਇਕ ਵੀਡੀਓ ਵਿਚ ਉਹ ਆਪਣੀ ਪਿਸਤੌਲ ਨਾਲ ਹਵਾਈ ਫਾਇਰ ਕਰਦਾ ਹੋਇਆ ਵੀ ਨਜ਼ਰ ਆ ਰਿਹਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਬਲੈਕਲਿਸਟ ਕੀਤੇ ਇਹ ਵਾਹਨ, ਹੋਵੇਗੀ ਸਖ਼ਤ ਕਾਰਵਾਈ

ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ 2019 ਤੱਕ ਸੰਦੀਪ ਸਹਿਜਧਾਰੀ ਸੀ। ਐੱਸ. ਆਈ. ਟੀ. ਨੇ ਸੰਦੀਪ ਸਿੰਘ ਦੀ ਬਾਲ ਕਟਿੰਗ ਵਾਲੀਆਂ ਕਈ ਤਸਵੀਰਾਂ ਉਸ ਦੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਬਰਾਮਦ ਕੀਤੀਆਂ ਹਨ। ਸੂਤਰਾਂ ਮੁਤਾਬਕ ਪੁੱਛਗਿੱਛ ਵਿਚ ਸੰਦੀਪ ਨੇ ਕਿਹਾ ਕਿ ਉਹ ਸੁਧੀਰ ਸੂਰੀ ਦੀ ਸੋਸ਼ਲ ਮੀਡੀਆ ’ਤੇ ਇਕ ਭੜਕਾਊ ਪੋਸਟ ਤੋਂ ਬਹੁਤ ਪ੍ਰੇਸ਼ਾਨ ਸੀ ਅਤੇ ਘਟਨਾ ਵਾਲੇ ਦਿਨਨ ਜਿਵੇਂ ਹੀ ਉਸ ਨੇ ਸੂਰੀ ਨੂੰ ਆਪਣੀ ਦੁਕਾਨ ਦੇ ਨੇੜੇ ਦੇਖਿਆ ਤਾਂ ਉਸ ਨੇ ਗੋਲ਼ੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਜਾਂਚ ਵਿਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਨਿਊ ਪ੍ਰਤਾਪ ਨਗਰ ਦੇ ਰਹਿਣ ਵਾਲੇ ਸੰਦੀਪ ਸੰਨੀ ਨੇ ਸਾਲ 2016 ਵਿਚ ਹਥਿਆਰ ਦਾ ਲਾਇਸੰਸ ਬਣਵਾਇਆ ਸੀ ਅਤੇ ਸਭ ਤੋਂ ਪਹਿਲਾਂ ਸੁਲਤਾਨਵਿੰਡ ਰੋਡ ਸਥਿਤ ਇਕ ਗੰਨ ਹਾਊਸ ਤੋਂ ਰਿਵਾਲਵਰ ਖਰੀਦੀ ਸੀ। ਇਸ ਤੋਂ ਕੁੱਝ ਸਮੇਂ ਬਾਅਦ ਹੀ ਮੁਲਜ਼ਮ ਨੇ ਪਿਸਤੌਲ ਵੀ ਖਰੀਦ ਲਈ। ਉਸ ਨੂੰ ਹਥਿਆਰਾਂ ਦਾ ਸ਼ੌਂਕ ਸੀ। 

ਇਹ ਵੀ ਪੜ੍ਹੋ : ਨਜ਼ਰਬੰਦ ਕੀਤੇ ਜਾਣ ’ਤੇ ਬੋਲੇ ਅੰਮ੍ਰਿਤਪਾਲ ਸਿੰਘ, ਸੁਧੀਰ ਸੂਰੀ ਦੇ ਕਾਤਲ ਸੰਦੀਪ ਸੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News