ਜਲੰਧਰ 'ਚ ਹੋਏ ਐਨਕਾਊਂਟਰ ਨੂੰ ਲੈ ਕੇ ਮੁਲਜ਼ਮਾਂ ਬਾਰੇ ਵੱਡਾ ਖ਼ੁਲਾਸਾ, ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਤਾਰ
Sunday, Jan 21, 2024 - 06:16 PM (IST)
ਜਲੰਧਰ (ਵਰੁਣ ਸ਼ਰਮਾ)- ਜਲੰਧਰ 'ਚ ਹੋਏ ਅੱਜ ਸਵੇਰੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਹੋਏ ਐਨਕਾਊਂਟਰ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਸ਼ੀਸ਼ ਵਾਸੀ ਬੁੱਲੇਵਾਲ ਅਤੇ ਨਿਤਿਨ ਵਾਸੀ ਜਲੰਧਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਗੈਂਗਸਟਰ ਬਿੰਨੀ ਗੁੱਜਰ ਦੇ ਕਰੀਬੀ ਵੀ ਦੱਸੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਦੋ ਟਾਰਗੇਟ ਕਿਲਿੰਗ ਕਰਨੀ ਸੀ, ਜਿਸ ਲਈ ਉਹ ਲਾਰੈਂਸ ਬਿਸ਼ਨੋਈ ਦੇ ਮੁੱਖ ਗੈਂਗਸਟਰ ਲੱਕੀ ਦੇ ਸੰਪਰਕ ਵਿੱਚ ਸਨ। ਲੱਕੀ ਅਮਰੀਕਾ ਬੈਠ ਕੇ ਗੈਂਗ ਚਲਾ ਰਿਹਾ ਹੈ। ਨਿਤਿਨ ਅਤੇ ਆਸ਼ੀਸ਼ ਖ਼ਿਲਾਫ਼ ਕਰੀਬ 9 ਅਪਰਾਧਿਕ ਮਾਮਲੇ ਦਰਜ ਹਨ।
ਲੱਕੀ ਉਹੀ ਦੋਸ਼ੀ ਹੈ, ਜਿਸ ਨੇ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਹੁਸ਼ਿਆਰਪੁਰ 'ਚ ਲੁਕਾਇਆ ਸੀ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਹਨ, ਜੋਕਿ ਟਾਰਗੇਟ ਕਿਲਿੰਗ ਵਿੱਚ ਵਰਤੇ ਜਾਣੇ ਸਨ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਫੜਨ ਲਈ ਤੜਕੇ ਹੀ ਜਾਲ ਵਿਛਾ ਦਿੱਤਾ ਸੀ ਅਤੇ 9.30 ਵਜੇ ਜਦੋਂ ਮੁਲਜ਼ਮਾਂ ਨੇ ਪੁਲਸ ਨੂੰ ਵੇਖਿਆ ਤਾਂ ਉਨ੍ਹਾਂ ਨੇ ਆਈ-20 ਕਾਰ ਦੇ ਅੰਦਰੋਂ ਗੋਲ਼ੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ 9 ਗੋਲ਼ੀਆਂ ਚਲਾਈਆਂ ਗਈਆਂ ਪਰ ਜਲਦ ਹੀ ਹੋਰ ਸੱਚਾਈ ਸਾਹਮਣੇ ਆ ਸਕਦੀ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਭਲਕੇ ਪਾਸਪੋਰਟ ਦਫ਼ਤਰਾਂ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ, ਦੋਬਾਰਾ ਲੈਣੀ ਹੋਵੇਗੀ ਅਪਾਇੰਟਮੈਂਟ
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਸੀ. ਆਈ. ਏ. ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਐਤਵਾਰ ਸਵੇਰੇ ਬਿਸ਼ਨੋਈ ਗਰੁੱਪ ਦੇ ਦੋ ਗੈਂਗਸਟਰ ਇਕ ਕਾਰ ਵਿੱਚ ਜਲੰਧਰ ਵਿੱਚ ਘੁੰਮ ਰਹੇ ਹਨ ਅਤੇ ਵਡਾਲਾ ਚੌਂਕ ਰਾਹੀਂ ਨਾਖਾ ਵਾਲੇ ਬਾਗ ਇਲਾਕੇ ਵਿੱਚ ਜਾ ਰਹੇ ਹਨ। ਅਜਿਹੇ 'ਚ ਪੁਲਸ ਕਮਿਸ਼ਨਰ ਦੀ ਅਗਵਾਈ 'ਚ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਕੁਮਾਰ ਨੇ ਆਪਣੀ ਟੀਮ ਨਾਲ ਟਰੈਪ ਲਗਾਇਆ।
ਜਿਵੇਂ ਹੀ ਪੁਲਸ ਨੇ ਗੈਂਗਸਟਰਾਂ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸੀ. ਆਈ. ਏ. ਸਟਾਫ਼ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਸੀ. ਆਈ. ਏ. ਸਟਾਫ਼ ਨੇ ਵੀ ਗੋਲ਼ੀਆਂ ਚਲਾਈਆਂ। ਗੋਲ਼ੀ ਲੱਗਣ ਨਾਲ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ ਅਤੇ ਕਾਬੂ ਕਰਕੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪੁਲਸ ਕਮਿਸ਼ਨਰ ਵੀ ਮੌਕੇ 'ਤੇ ਮੌਜੂਦ ਸਨ। ਪੁਲਸ ਪਾਰਟੀ ਦੇ ਸਾਰੇ ਜਵਾਨ ਸੁਰੱਖਿਅਤ ਹਨ। ਦੱਸਿਆ ਜਾ ਰਿਹਾ ਹੈ ਕਿ ਸੀ. ਆਈ. ਏ. ਸਟਾਫ਼ ਦੀ ਟੀਮ ਲੰਬੇ ਸਮੇਂ ਤੋਂ ਇਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਮੁਲਜ਼ਮਾਂ ਕੋਲੋਂ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ ਜਦਕਿ ਕਾਰ ਵੀ ਪੁਲਸ ਨੇ ਕਬਜ਼ੇ ਵਿੱਚ ਲੈ ਲਈ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ 'ਆਪ' ਨੇ ਖਿੱਚੀ ਤਿਆਰੀ, ਕੇਜਰੀਵਾਲ ਤੇ CM ਮਾਨ ਦੀ ਅਗਵਾਈ 'ਚ ਹੋਈ ਉੱਚ ਪੱਧਰੀ ਬੈਠਕ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।