ਪਠਾਨਕੋਟ ''ਚ ਅਗਵਾ ਹੋਏ ਬੱਚੇ ਦੇ ਮਾਮਲੇ ਵਿਚ ਸਨਸਨੀਖੇਜ਼ ਖੁਲਾਸਾ

Tuesday, Sep 03, 2024 - 06:31 PM (IST)

ਪਠਾਨਕੋਟ ''ਚ ਅਗਵਾ ਹੋਏ ਬੱਚੇ ਦੇ ਮਾਮਲੇ ਵਿਚ ਸਨਸਨੀਖੇਜ਼ ਖੁਲਾਸਾ

ਪਠਾਨਕੋਟ (ਧਰਮਿੰਦਰ)-ਬੀਤੇ ਦਿਨੀਂ ਜ਼ਿਲ੍ਹਾ ਪਠਾਨਕੋਟ ਦੀ ਸ਼ਾਹ ਕਲੋਨੀ ਤੋਂ ਬੱਚੇ ਨੂੰ ਕਿਡਨੈਪ ਕਰਨ ਦੀ ਘਟਨਾ ਸਾਹਮਣੇ ਆਈ ਸੀ, ਜਿਸ ਦੇ ਚਲਦੇ ਪੁਲਸ ਨੇ ਮੁਸਤੈਦੀ ਵਿਖਾਉਂਦੇ ਹੋਏ ਮਹਿਜ ਸੱਤ ਘੰਟਿਆਂ 'ਚ ਬੱਚੇ ਨੂੰ ਕਿਡਨੈਪਰਾਂ ਕੋਲੋਂ ਬਰਾਮਦ ਕਰ ਲਿਆ ਅਤੇ ਉਸੇ ਘੜੀ ਦੇ ਚਲਦੇ ਪੁਲਸ ਵੱਲੋਂ ਵੱਡੇ ਖੁਲਾਸੇ ਕੀਤੇ ਗਏ। 

ਇਹ ਵੀ ਪੜ੍ਹੋ- ਸੈਲੂਨ ਤੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਕੁੜੀਆਂ ਤੇ ਮੁੰਡਿਆਂ ਇਤਰਾਜ਼ਯੋਗ ਹਾਲਤ 'ਚ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਪਠਾਨਕੋਟ ਨੇ ਦੱਸਿਆ ਕਿ ਬੱਚੇ ਦੀ ਕਿਡਨੈਪਿੰਗ ਤੋਂ ਬਾਅਦ ਉਹਨਾਂ ਵੱਲੋਂ ਟੀਮਾਂ ਬਣਾਈਆਂ ਗਈਆਂ ਸਨ ਕਿ ਆਖਰਕਾਰ ਇਹ ਘਟਨਾ ਵਾਪਰੀ ਕਿਸ ਤਰ੍ਹਾਂ ਅਤੇ ਕਿਸ ਤਰ੍ਹਾਂ ਆਰੋਪੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੀੜਤ ਬੱਚੇ ਦੇ ਪਿਤਾ ਦੇ ਸ਼ੋਰੂਮ ਵਿਚ ਇੱਕ ਕੁੜੀ ਕੰਮ ਕਰਦੀ ਸੀ ਜਿਸ ਦੇ ਪਤੀ ਵੱਲੋਂ ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਨਾਲ ਸਾਜਿਸ਼ ਰਚੀ ਸੀ ਅਤੇ ਬੱਚੇ ਨੂੰ ਕਿਡਨੈਪ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ 'ਚ ਉਹਨਾਂ ਵੱਲੋਂ ਕੁੱਲ ਚਾਰ ਆਰੋਪੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਬਾਕੀ ਦੋਵਾਂ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News