ਫਿਰੋਜ਼ਪੁਰ ਜੇਲ੍ਹ 'ਚ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਮੁੜ ਐਕਸ਼ਨ 'ਚ ਪੰਜਾਬ ਪੁਲਸ

Friday, Jan 19, 2024 - 03:18 PM (IST)

ਫਿਰੋਜ਼ਪੁਰ : ਫਿਰੋਜ਼ਪੁਰ ਜੇਲ੍ਹ ਦੇ 43 ਹਜ਼ਾਰ ਫੋਨ ਕਾਲਾਂ ਦੇ ਘਪਲੇ ਸਬੰਧੀ ਪੁਲਸ ਵਲੋਂ ਕੀਤੀ ਗਈ ਜਾਂਚ ਦੌਰਾਨ ਵੱਡੇ ਖ਼ੁਲਾਸੇ ਹੋਏ ਹਨ। ਪੁਲਸ ਨੇ 3 ਨਸ਼ਾ ਤਸਕਰਾਂ ਵਲੋਂ 4200 ਵੱਖ-ਵੱਖ ਨੰਬਰਾਂ 'ਤੇ ਫੋਨ ਕਾਲਾਂ ਅਤੇ 5 ਹਜ਼ਾਰ ਵਾਰ ਬੈਂਕ ਦੇ ਲੈਣ-ਦੇਣ ਦਾ ਪਤਾ ਲਾਇਆ ਹੈ। ਪੁਲਸ ਵਲੋਂ ਡਰੱਗ ਮਨੀ ਦਾ ਪਤਾ ਲਾਉਣ ਲਈ ਹਰ ਇਕ ਕਾਲਰ ਅਤੇ ਪੈਸੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਹੋ ਜਾਓ Alert, ਕੜਾਕੇ ਦੀ ਠੰਡ ਅਜੇ ਹੋਰ ਕਾਂਬਾ ਛੇੜੇਗੀ, ਜਾਰੀ ਹੋਈ ਨਵੀਂ Update

ਜਾਂਚ ਟੀਮ ਨਾਲ ਜੁੜੇ ਇਕ ਅਧਿਕਾਰੀ ਨੇ ਦੱਸਿਆ ਕਿ ਅਸੀਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਇਨ੍ਹਾਂ 'ਚੋਂ ਕਿੰਨੀਆਂ ਕਾਲਾਂ ਪਰਿਵਾਰ, ਦੋਸਤਾਂ ਜਾਂ ਨਸ਼ਾ ਤਸਕਰਾਂ ਨੂੰ ਕੀਤੀਆਂ ਗਈਆਂ ਸਨ। ਦੱਸਣਯੋਗ ਹੈ ਕਿ ਇਹ ਮਾਮਲਾ ਪਿਛਲੇ ਸਾਲ ਨਵੰਬਰ ਮਹੀਨੇ ਉਸ ਸਮੇਂ ਸਾਹਮਣੇ ਆਇਆ ਸੀ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜੇਲ੍ਹ 'ਚ ਮੋਬਾਇਲ ਫੋਨਾਂ ਦੀ ਵਰਤੋਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਰਿਪੋਰਟ ਮੰਗੀ ਸੀ।

ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਭਲਕੇ 13 ਟੋਲ ਪਲਾਜ਼ੇ ਹੋਣਗੇ Free, ਪੜ੍ਹੋ ਕੀ ਹੈ ਪੂਰੀ ਖ਼ਬਰ

ਇਸ ਮਗਰੋਂ ਪੁਲਸ ਨੇ ਜਾਂਚ ਦੌਰਾਨ ਇਸ ਗੱਲ ਦਾ ਪਤਾ ਲਾਇਆ ਕਿ ਜੇਲ੍ਹ 'ਚੋਂ 43 ਹਜ਼ਾਰ ਤੋਂ ਵੱਧ ਫੋਨ ਕਾਲਾਂ ਕਿਵੇਂ ਹੋਈਆਂ। ਪੰਜਾਬ ਜੇਲ੍ਹ ਵਿਭਾਗ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚੋਂ ਤਿੰਨ ਤਸਕਰਾਂ ਵੱਲੋਂ 43000 ਤੋਂ ਵੱਧ ਫੋਨ ਕਾਲਾਂ ਕੀਤੇ ਜਾਣ ਦੇ ਮਾਮਲੇ ’ਚ ਗੰਭੀਰ ਕੋਤਾਹੀ ਲਈ ਮੌਜੂਦਾ ਜੇਲ੍ਹ ਸੁਪਰੀਡੈਂਟ ਸਣੇ 7 ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 
 


Babita

Content Editor

Related News