ਜਲੰਧਰ: ਕਿਸਾਨ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸੰਦੀਪ ਨੰਗਲ ਅੰਬੀਆਂ ਨਾਲ ਜੁੜੇ ਤਾਰ

10/23/2023 5:23:47 PM

ਜਲੰਧਰ (ਸੁਨੀਲ)- ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਅਠੌਲਾ ’ਚ ਬੀਤੇ ਦਿਨ ਜ਼ਮੀਨੀ ਵਿਵਾਦ ਨੂੰ ਲੈ ਕੇ ਦਿਨ-ਦਿਹਾੜੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਟਰੈਕਟਰ ’ਤੇ ਜਾ ਰਹੇ ਕਿਸਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਕੇ ਟਰੈਕਰ ਤੋਂ ਹੇਠਾਂ ਡਿੱਗ ਗਿਆ। ਗੋਲ਼ੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਦਿਹਾਤੀ ਐੱਸ. ਪੀ. (ਡੀ) ਮਨਪ੍ਰੀਤ ਸਿੰਘ ਢਿੱਲੋਂ ਤੇ ਲਾਂਬੜਾ ਥਾਣੇ ਦੇ ਐੱਸ. ਐੱਚ. ਓ. ਅਮਨ ਸੈਣੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਇਸ ਮਾਮਲੇ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋਣ ਵਾਲਾ ਸੰਦੀਪ ਨੰਗਲ ਅੰਬੀਆਂ ਦਾ ਸਾਂਢੂ ਹੈ।  

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਟਰੈਕਟਰ 'ਤੇ ਜਾ ਰਹੇ ਕਿਸਾਨ ਨੂੰ ਮਾਰੀਆਂ ਗੋਲ਼ੀਆਂ

PunjabKesari

ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀ ਕਿਸਾਨ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਨੇ ਜ਼ਖ਼ਮੀ ਗੁਰਮੀਤ ਨੂੰ ਅਨਫਿੱਟ ਐਲਾਨ ਦਿੱਤਾ ਹੈ ਅਤੇ ਪੁਲਸ ਉਸ ਦੇ ਹੋਸ਼ ’ਚ ਆਉਣ ਦੀ ਉਡੀਕ ਕਰ ਰਹੀ ਹੈ। ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਿਸਾਨ ਗੁਰਮੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਅਠੌਲਾ ਆਪਣੇ ਘਰ ਪਿੰਡ ਕੋਹਾਲਾ ਤੋਂ ਅਠੌਲਾ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਆਪਣੇ ਘਰ ਨੇੜੇ ਪੁੱਜਾ ਤਾਂ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਤਾਬੜਤੋੜ 6 ਫਾਇਰ ਕਰ ਦਿੱਤੇ।

PunjabKesari

ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਨੂੰ 3 ਗੋਲ਼ੀਆਂ ਲੱਗੀਆਂ ਅਤੇ ਬਾਕੀ 3 ਫਾਇਰ ਟਰੈਕਟਰ ਨੂੰ ਲੱਗੇ। ਗੋਲ਼ੀਆਂ ਲੱਗਦੇ ਹੀ ਗੁਰਮੀਤ ਸਿੰਘ ਸੜਕ ’ਤੇ ਡਿੱਗ ਪਿਆ। ਗੋਲ਼ੀਬਾਰੀ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਪੂਰਾ ਪਿੰਡ ਘਟਨਾ ਵਾਲੀ ਥਾਂ ’ਤੇ ਪਹੁੰਚ ਗਿਆ। ਕਿਸਾਨ ਗੁਰਮੀਤ ਦੇ ਗੁਆਂਢੀਆਂ ਨੇ ਉਸ ਨੂੰ ਇਲਾਜ ਲਈ ਕਪੂਰਥਲਾ ਚੌਂਕ ਨੇੜੇ ਸਥਿਤ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੇ ਪੇਟ ਅਤੇ ਮੋਢੇ ’ਚੋਂ ਗੋਲੀਆਂ ਕੱਢ ਦਿੱਤੀਆਂ। ਇਕ ਗੋਲ਼ੀ ਉਸ ਦੀ ਬਾਂਹ ਨੇੜੇ ਲੱਗ ਕੇ ਬਾਹਰ ਨਿਕਲ ਗਈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਜਵਾਨ ਪੁੱਤ ਦੀ ਘਰ ਪਰਤੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

PunjabKesari

ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਦਾ ਆਪਣੇ ਰਿਸ਼ਤੇਦਾਰਾਂ ਨਾਲ ਜਾਇਦਾਦ ਦਾ ਵਿਵਾਦ ਚੱਲ ਰਿਹਾ ਹੈ ਅਤੇ ਪੁਲਸ ਨੇ ਇਸ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਫਿਲਹਾਲ ਪੁਲਸ ਦੀਆਂ 3 ਟੀਮਾਂ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਰਹੀਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ। ਜ਼ਖ਼ਮੀ ਗੁਰਮੀਤ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਦੇ ਮਾਮੇ ਦੀ ਲੜਕੀ ਰੁਪਿੰਦਰ ਕੌਰ ਦਾ ਵਿਆਹ ਨਕੋਦਰ ਦੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨਾਲ ਹੋਇਆ ਸੀ, ਜਿਸ ਕਾਰਨ ਗੁਰਮੀਤ ਸੰਦੀਪ ਨੰਗਲ ਅੰਬੀਆਂ ਦਾ ਸਾਂਢੂ ਲੱਗਦਾ ਹੈ। 2 ਸਾਲ ਪਹਿਲਾਂ ਸੰਦੀਪ ਨੰਗਲ ਅੰਬੀਆਂ ਦੀ ਇਕ ਮੈਚ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤੀ ਗਿਆ ਸੀ। ਗੁਰਮੀਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਮੀਤ ਸਿੰਘ ਦਾ ਮ੍ਰਿਤਕ ਕਬੱਡੀ ਖਿਡਾਰੀ ਅੰਬੀਆ ਨਾਲ ਕੋਈ ਨੇੜਤਾ ਰਿਸ਼ਤਾ ਨਹੀਂ ਸੀ ਅਤੇ ਉਹ ਸਿਰਫ਼ ਉਸ ਦੇ ਅੰਤਿਮ ਸੰਸਕਾਰ ’ਤੇ ਹੀ ਗਿਆ ਸੀ।

ਕਈ ਦਿਨਾਂ ਤੋਂ ਗੁਰਮੀਤ ਦੀ ਹੋ ਰਹੀ ਸੀ ਰੇਕੀ
ਨਾਂ ਨਾ ਛਾਪਣ ’ਤੇ ਇਕ ਸੂਤਰ ਨੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਵੀ 3 ਨੌਜਵਾਨ ਗੁਰਮੀਤ ਦੇ ਘਰ ਗਏ ਸਨ ਅਤੇ ਉਸ ਬਾਰੇ ਪੁੱਛਗਿੱਛ ਕਰ ਰਹੇ ਸਨ ਪਰ ਉਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਕਿਸੇ ਨੇ ਪਛਾਣਿਆ ਨਹੀਂ। ਇਸ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਗੁਰਮੀਤ ਸਿੰਘ ਦੀ ਪਿਛਲੇ ਕਈ ਦਿਨਾਂ ਤੋਂ ਰੇਕੀ ਹੋ ਰਹੀ ਸੀ।

ਵਾਰਦਾਤ ਤੋਂ 4 ਘੰਟੇ ਪਹਿਲਾਂ ਪਿੰਡ ’ਚ ਘੁੰਮਦੇ ਦਿਸੇ ਸਨ ਮੁਲਜ਼ਮ
ਸੂਤਰਾਂ ਅਨੁਸਾਰ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ’ਚ ਲੈ ਲਈ ਹੈ। 2 ਅਣਪਛਾਤੇ ਨੌਜਵਾਨਾਂ ਦੀ ਵਿਖਾਈ ਗਈ ਫੁਟੇਜ ਤੋਂ ਕਈ ਲੋਕਾਂ ਨੇ ਪੁਲਸ ਨੂੰ ਦੱਸਿਆ ਕਿ ਇਹ ਦੋਵੇਂ ਨੌਜਵਾਨ ਕਰੀਬ 4 ਘੰਟੇ ਪਿੰਡ ਅਠੌਲਾ ’ਚ ਘੁੰਮਦੇ ਵੇਖੇ ਗਏ। ਗੁਰਮੀਤ ਸਿੰਘ ਕਰੀਬ 30 ਏਕੜ ’ਤੇ ਇਕੱਲਾ ਖੇਤੀ ਕਰਦਾ ਹੈ।

ਇਹ ਵੀ ਪੜ੍ਹੋ: ਆਫ਼ਤ ਤੋਂ ਪਹਿਲਾਂ ਤੇ ਬਾਅਦ ’ਚ ਕੰਮ ਆਈ ਪੰਜਾਬ ਸਰਕਾਰ ਦੀ ਸੂਝਬੂਝ, ਸਹੀ ਸਾਬਤ ਹੋਇਆ ਇਹ ਫ਼ੈਸਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News