ਸੰਘੋਲ ਬੈਂਕ ਡਕੈਤੀ ਮਾਮਲੇ ’ਚ ਵੱਡਾ ਖ਼ੁਲਾਸਾ, ਸਾਬਕਾ ਮੁੱਖ ਮੰਤਰੀ ਚੰਨੀ ਦਾ ਨਜ਼ਦੀਕੀ ਨਿਕਲਿਆ ਮਾਸਟਰ ਮਾਈਂਡ

11/16/2022 6:24:00 PM

ਫਤਿਹਗੜ੍ਹ ਸਾਹਿਬ (ਸੁਰੇਸ਼) : ਜ਼ਿਲ੍ਹਾ ਫਹਿਤਗੜ੍ਹ ਸਾਹਿਬ ਦੇ ਕਸਬਾ ਸੰਘੋਲ ਵਿਚ ਵਾਪਰੀ ਬੈਂਕ ਡਕੈਤੀ ਮਾਮਲੇ ਨੂੰ ਜ਼ਿਲ੍ਹਾ ਪੁਲਸ ਨੇ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਡਕੈਤੀ ਲਈ ਜ਼ਿੰਮੇਵਾਰ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਡਕੈਤੀ ਕਾਂਡ ਦਾ ਮਾਸਟਰ ਮਾਈਂਡ ਕਥਿਤ ਸਰਪੰਚ ਅਮਨਦੀਪ ਸਿੰਘ ਹਫਿਜ਼ਾਬਾਦ ਦੱਸਿਆ ਜਾ ਰਿਹਾ ਹੈ ਜੋ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਐੈੱਸ. ਐੱਸ. ਪੀ. ਡਾ. ਰਵਜੋਤ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਬ-ਡਵੀਜ਼ਨ ਖਮਾਣੋਂ ਦੇ ਡੀ. ਐੱਸ. ਪੀ. ਰਾਮਿੰਦਰ ਸਿੰਘ ਕਾਹਲੋਂ ਦੀ ਯੋਗ ਅਗਵਾਈ, ਥਾਣਾ ਖਮਾਣੋਂ ਦੇ ਐੱਸ. ਐੱਚ. ਓ. ਥਾਣੇਦਾਰ ਬਲਵੀਰ ਸਿੰਘ ਦੀ ਨਿਗਰਾਨੀ ਹੇਠ ਪੁਲਸ ਚੌਂਕੀ ਸੰਘੋਲ ਦੇ ਇੰਚਾਰਜ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਉਕਤ ਲੁੱਟ ਖੋਹ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਕਥਿਤ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਮਿਲਿਆ ਲਾਵਾਰਸ ਬੈਗ, ਜਦੋਂ ਖੋਲ੍ਹ ਕੇ ਦੇਖਿਆ ਤਾਂ ਉੱਡੇ ਹੋਸ਼

ਐੱਸ. ਐੱਸ. ਪੀ. ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ 10 ਨਵੰਬਰ ਨੂੰ 02 ਅਣਪਛਾਤੇ ਵਿਅਕਤੀ ਜਿਨ੍ਹਾਂ ਨੇ ਆਪਣੇ ਮੂੰਹ ’ਤੇ ਮਾਸਕ ਪਾਏ ਹੋਏ ਸਨ, ਨੇ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਸੰਘੋਲ ਦੇ ਅੰਦਰ ਦਾਖਲ ਹੋ ਕੇ ਪਹਿਲਾਂ ਬੈਂਕ ਦੇ ਸਕਿਓਰਿਟੀ ਗਾਰਡ ਹਰਜੀਤ ਸਿੰਘ ਨਾਲ ਹੱਥੋਪਾਈ ਕੀਤੀ ਅਤੇ ਉਸ ਦੀ ਰਾਇਫਲ ਖੋਹ ਕੇ ਬੈਂਕ ਵਿਚੋਂ ਕਰੀਬ 4 ਲੱਖ 50 ਹਜ਼ਾਰ ਰੁਪਏ ਸਮੇਤ ਬੈਂਕ ਦੇ ਸਕਿਓਰਿਟੀ ਗਾਰਡ ਦੀ ਇਕ ਗੰਨ 12 ਬੋਰ ਅਤੇ ਉਸ ਦਾ ਮੋਬਾਇਲ ਫੋਨ ਲੁੱਟ ਕੇ ਲੈ ਗਏ। ਜਿਸਦੇ ਆਧਾਰ ’ਤੇ ਬੈਂਕ ਦੇ ਡਿਪਟੀ ਮੈਨੇਜਰ ਜੰਗ ਸਿੰਘ ਦੇ ਬਿਆਨਾਂ ’ਤੇ ਉਕਤ ਮੁਕੱਦਮਾ ਦਰਜ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਲੁੱਟ ਦੀ ਵਾਰਦਾਤ ਦੀਆਂ ਤਸਵੀਰਾਂ ਵੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ।

ਇਹ ਵੀ ਪੜ੍ਹੋ : ਇੰਟਰਨੈਸ਼ਨਲ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ’ਚ ਮੌਤ, 12 ਦਿਨ ਬਾਅਦ ਮ੍ਰਿਤਕ ਦੇਹ ਪਹੁੰਚੇਗੀ ਪਿੰਡ

ਐੱਸ. ਐੱਸ. ਪੀ. ਡਾ. ਗਰੇਵਾਲ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਤਫ਼ਤੀਸ਼ ਕੀਤੀ ਗਈ। ਇਸ ਦੌਰਾਨ ਟੈਕਨੀਕਲ ਟੀਮ ਦੀ ਮਦਦ ਅਤੇ ਸੈਂਸਟਿਵ ਢੰਗ ਨਾਲ ਜਾਂਚ ਤੋਂ ਬਾਅਦ 12 ਨਵੰਬਰ ਨੂੰ ਕਥਿਤ ਮੁਲਜ਼ਮ ਤੇ ਮੌਜੂਦਾ ਸਰਪੰਚ ਅਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਹਫਿਜ਼ਾਬਾਦ ਅਤੇ ਜਸਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਕਤਲੌਰ ਦੋਵੇਂ ਥਾਣਾ ਚਮਕੌਰ ਸਾਹਿਬ (ਰੂਪਨਗਰ) ਨੂੰ ਮਾਮਲੇ ਵਿਚ ਬਤੌਰ ਕਥਿਤ ਦੋਸ਼ੀ ਨਾਮਜ਼ਦ ਕੀਤਾ ਗਿਆ। ਇਸ ਉਪਰੰਤ ਮਾਮਲੇ ਦੀ ਪੜਤਾਲ ਕਰਦੇ ਹੋਏ ਜਾਂਚ ਟੀਮ ਨੇ ਕਥਿਤ ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸੂ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਵਾਰਦਾਤ ਵਿਚ ਵਰਤੇ ਗਏ ਦੋ ਨਕਲੀ ਪਿਸਤੌਲ, ਬੈਕ ਵਿਚੋਂ ਲੁੱਟੀ ਹੋਈ ਰਕਮ ਵਿਚੋਂ 60 ਹਜ਼ਾਰ ਰੁਪਏ ਅਤੇ ਦੋ ਜ਼ਿੰਦਾ ਰੌਂਦ 12 ਬੋਰ ਬਰਾਮਦ ਕੀਤੇ।     

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਲਾਨ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਲਿਆ ਇਹ ਫ਼ੈਸਲਾ

ਪੁੱਤਰ ਸਾਧੂ ਸਿੰਘ ਵਾਸੀ ਹਫਿਜ਼ਾਬਾਦ ਦੀ ਮਾਮਲੇ ਵਿਚ ਸ਼ਮੂਲੀਅਤ ਦੱਸੀ, ਜਿਸ ਨੂੰ ਵੀ ਪੁਲਸ ਪਾਰਟੀ ਨੇ ਗ੍ਰਿਫਤਾਰ ਕਰਕੇ ਉਸ ਕੋਲੋਂ ਟੋਆਇਟਾ ਗਲਾਂਜ਼ਾ ਕਾਰ ਪੀਬੀ-71ਏ-8070 ਬਰਾਮਦ ਕਰ ਲਈ। ਐੱਸ. ਐੱਸ. ਪੀ. ਡਾ. ਗਰੇਵਾਲ ਨੇ ਦੱਸਿਆ ਕਿ ਮਾਮਲੇ ਵਿਚ ਨਾਮਜ਼ਦ ਕਥਿਤ ਮੁਲਜ਼ਮ ਸਰਪੰਚ ਅਮਨਦੀਪ ਸਿੰਘ ਦੀ ਗ੍ਰਿਫਤਾਰੀ ਲਈ ਜਦੋਂ ਉਸਦੇ ਘਰ ਰੇਡ ਕੀਤੀ, ਜਿਹੜਾ ਆਪ ਘਰ ’ਚ ਨਹੀਂ ਸੀ, ਪ੍ਰੰਤੂ ਤਲਾਸ਼ੀ ਦੌਰਾਨ ਵਾਰਦਾਤ ਮੌਕੇ ਪਹਿਨੀ ਉਸ ਦੀ ਲੋਅਰ ਦੀ ਜੇਬ ਵਿਚੋਂ 65,000 ਰੁਪਏ ਦੀ ਨਗਦੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਥਿਤ ਆਰੋਪੀ ਸਰਪੰਚ ਗ੍ਰਿਫਤਾਰੀ ਤੋਂ ਬਚਦਾ ਲੁੱਕਦਾ ਫਿਰਦਾ ਹੈ, ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕਥਿਤ ਮੁਲਜ਼ਮਾਂ ਜਸਪ੍ਰੀਤ ਸਿੰਘ ਉਰਫ ਜੱਸੂ ਤੇ ਬਲਵੀਰ ਸਿੰਘ ਉਰਫ ਬੀਰਾ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਹੋਰ ਤੱਥਾਂ ਬਾਰੇ ਜਾਣਿਆ ਜਾਵੇਗਾ।

ਇਹ ਵੀ ਪੜ੍ਹੋ : ਦਵਿੰਦਰ ਬੰਬੀਹਾ ਗੈਂਗ ਦੇ ਖ਼ਤਰਨਾਕ ਸ਼ੂਟਰ ਨੀਰਜ ਚਸਕਾ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ

ਐੱਸ. ਐੱਸ. ਪੀ. ਡਾ. ਗਰੇਵਾਲ ਨੇ ਅੱਗੇ ਦੱਸਿਆ ਕਿ ਕਥਿਤ ਆਰੋਪੀ ਸਰਪੰਚ ਅਮਨਦੀਪ ਸਿੰਘ ਖਿਲਾਫ਼ ਪਹਿਲਾਂ ਵੀ ਥਾਣਾ ਚਮਕੌਰ ਸਾਹਿਬ ਵਿਚ ਵੱਖ-ਵੱਖ ਅਪਰਾਧਕ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਇਸ ਦੌਰਾਨ ਪੁਲਸ ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਾਮਜ਼ਦ ਕਥਿਤ ਮੁਲਜ਼ਮ ਸਰਪੰਚ ਅਮਨਦੀਪ ਸਿੰਘ ਖ਼ਿਲਾਫ਼ ਉਕਤ ਤੋਂ ਇਲਾਵਾ ਅਨੇਕਾਂ ਮਾਮਲੇ ਦਰਜ ਸਨ, ਜਿਹੜੇ ਕਿ ਸਾਬਕਾ ਮੁੱਖ ਮੰਤਰੀ ਚੰਨੀ ਦੀ ਕਥਿਤ ਦਖਲ ਅੰਦਾਜ਼ੀ ਤੋਂ ਬਾਅਦ ਰੱਦ ਕਰ ਦਿੱਤੇ ਗਏ ਦੱਸੇ ਜਾ ਰਹੇ ਹਨ। ਇਸ ਮੌਕੇ ਐੱਸ. ਪੀ. (ਆਈ.) ਦਿਗਵਿਜੇ ਕਪਿਲ, ਡੀ. ਐੱਸ. ਪੀ. ਖਮਾਣੋਂ ਰਾਮਿੰਦਰ ਸਿੰਘ ਕਾਹਲੋਂ, ਐੱਸ. ਐੱਚ. ਓ ਬਲਬੀਰ ਸਿੰਘ, ਪੁਲਸ ਚੌਂਕੀ ਇੰਚਾਰਜ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਬੀ. ਐੱਸ-4 ਵਾਹਨ ਰਜਿਸਟ੍ਰੇਸ਼ਨ ਵਿਚ ਵੱਡਾ ਘੁਟਾਲਾ, ਪੰਜਾਬ ਦੇ 15 ਅਫ਼ਸਰ ਸ਼ੱਕ ਦੇ ਘੇਰੇ ਵਿਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh