ਫਿਰੋਜ਼ਪੁਰ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ
Saturday, Sep 07, 2024 - 06:26 PM (IST)
ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਸ਼ਹਿਰ ਦੇ ਬਾਂਸੀ ਗੇਟ ਇਲਾਕੇ ਵਿਚ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਕੰਬੋਜ ਨਗਰ ਨੇੜੇ ਬੀਤੀ 3 ਸਤੰਬਰ ਨੂੰ ਦੁਪਹਿਰ ਸਮੇਂ ਕਾਰ ਵਿਚ ਘਰੋਂ ਨਿਕਲੇ ਇਕ ਪਰਿਵਾਰ ਦੇ 5 ਮੈਂਬਰਾਂ ’ਤੇ ਮੋਟਰਸਾਈਕਲ ਸਵਾਰ ਹਥਿਆਰਬੰਦ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਅਤੇ ਇਸ ਫਾਈਰਿੰਗ ’ਚ ਨੌਜਵਾਨ ਅਕਾਸ਼ਦੀਪ ਸਿੰਘ, ਦਿਲਪ੍ਰੀਤ ਸਿੰਘ ਅਤੇ ਜਸਪ੍ਰੀਤ ਕੌਰ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਦੋ ਹੋਰ ਨੌਜਵਾਨ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ, ਜੋ ਲੁਧਿਆਣਾ ਦੇ ਇਕ ਹਸਪਤਾਲ ’ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਘਟਨਾ ਤੋਂ ਪਹਿਲਾਂ ਹਮਲਾਵਰਾਂ ਵੱਲੋਂ ਘਰ ਦੇ ਆਸ-ਪਾਸ ਘੁੰਮਦੇ ਹੋਏ ਕਿਵੇਂ ਰੇਕੀ ਕੀਤੀ ਗਈ, ਉਸਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਵਾਇਰਲ ਹੋਈ ਵੀਡੀਓ ’ਚ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇਹ ਕਾਤਲ ਇਸ ਕਾਰ ਦਾ ਘਰ ਤੋਂ ਬਾਹਰ ਨਿਕਲਣ ਦਾ ਇੰਤਜ਼ਾਰ ਕਰ ਰਹੇ ਸਨ ਅਤੇ ਕਿਵੇਂ ਗਲੀ ਦੇ ਸਾਰੇ ਰਸਤਿਆਂ ’ਤੇ ਗੋਲੀਆਂ ਚਲਾਉਣ ਲਈ ਖੜ੍ਹੇ ਹੋਏ ਸਨ ਅਤੇ ਜਿਵੇਂ ਹੀ ਕਾਰ ਘਰ ਤੋਂ ਬਾਹਰ ਨਿਕਲ ਕੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਕੋਲ ਪਹੁੰਚੀ ਤਾਂ ਮੋੜਾਂ ’ਤੇ ਹਥਿਆਰਾਂ ਨਾਲ ਲੈਸ ਖੜ੍ਹੇ ਹਮਲਾਵਰ ਕਾਰ ’ਤੇ ਫਿਲਮੀ ਅੰਦਾਜ਼ ਵਿਚ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੰਦੇ ਹਨ।
ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਤੀਹਰੇ ਕਤਲ ਕਾਂਡ ਦੀ ਖ਼ੌਫਨਾਕ ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਕੀਤਾ 3 ਭੈਣ-ਭਰਾਵਾਂ ਦਾ ਕਤਲ
ਕੀ ਹੋਇਆ ਖ਼ੁਲਾਸਾ
ਦੱਸਿਆ ਜਾਂਦਾ ਹੈ ਕਿ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਮ੍ਰਿਤਕਾਂ ਦੇ ਪੋਸਟਮਾਰਟਮ ਦੌਰਾਨ ਇਹ ਖੁਲਾਸਾ ਹੋਇਆ ਕਿ ਹਮਲਾਵਰਾਂ ਨੇ ਇਸ ਕਤਲੇਆਮ ਨੂੰ ਅੰਜਾਮ ਦੇਣ ਲਈ ਵਿਦੇਸ਼ੀ ਹਥਿਆਰਾਂ ਦੀ ਵਰਤੋਂ ਕੀਤੀ ਸੀ। ਕਾਤਲਾਂ ਕੋਲ ਇਹ ਹਥਿਆਰ ਕਿੱਥੋਂ ਆਏ ਇਹ ਵੱਡਾ ਸਵਾਲ ਹੈ। ਸੂਤਰਾਂ ਮੁਤਾਬਕ ਇਸ ਵਾਰਦਾਤ ਵਿਚ ਕਾਤਲਾਂ ਵਲੋਂ 50 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ, ਗੋਲ਼ੀਆਂ ਨਾਲ ਛੱਲੀ ਹੋਣ ਕਾਰਣ ਤਿੰਨ ਭੈਣ-ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਤਿੰਨਾਂ ਦੀ ਮੌਤ ਸਿਰ ਵਿਚ ਗੋਲ਼ੀਆਂ ਲੱਗਣ ਕਾਰਣ ਹੋਈ ਹੈ। ਇਥੇ ਹੀ ਬਸ ਨਹੀਂ ਕਾਤਲ ਗੋਲੀਆਂ ਚਲਾਉਣ ਤੋਂ ਬਾਅਦ ਪਿਸੌਤਲ ਖਾਲ੍ਹੀ ਹੋਣ 'ਤੇ ਉਨ੍ਹਾਂ ਮੈਗਜ਼ੀਨ ਬਦਲੀ ਅਤੇ ਫਿਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੂਜੇ ਪਾਸੇ ਫਿਰੋਜ਼ਪੁਰ ਪੁਲਸ ਵੱਲੋਂ ਕਾਤਲਾਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਸ ਨੇ ਦਾਅਵਾ ਕੀਤਾ ਹੈ ਕਿ ਕਾਤਲਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਕਲਯੁੱਗ ਦਾ ਬੁਰਾ ਜ਼ਮਾਨਾ, ਅੱਧੀ ਰਾਤ ਨੂੰ ਘਰੋਂ ਬਾਹਰ ਬੁਲਾਈਆਂ ਭਾਬੀਆਂ, ਫਿਰ ਜੋ ਹੋਇਆ...
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8