ਜਲੰਧਰ ''ਚ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ ''ਚ ਪੁਲਸ ਦਾ ਵੱਡਾ ਖ਼ੁਲਾਸਾ
Saturday, Sep 21, 2024 - 06:57 PM (IST)
ਜਲੰਧਰ (ਵੈੱਬ ਡੈਸਕ, ਕਸ਼ਿਸ਼)- ਜਲੰਧਰ ਦੇ ਦੋਮੋਰੀਆ ਪੁੱਲ ਨੇੜੇ ਇਕ ਬਰਫ਼ ਦੇ ਕਾਰਖਾਨੇ ਵਿਚ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ ਵਿਚ ਪੁਲਸ ਨੇ ਵੱਡਾ ਖ਼ੁਲਾਸਾ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਅਜੇ ਵੀ ਕਾਰਖਾਨੇ ਵਿਚ 2-3 ਤਿੰਨ ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਦੇ ਨਾਲ-ਨਾਲ ਫਾਇਰ ਬ੍ਰਿਗੇਡ ਦੀ ਟੀਮ, ਐਂਬੂਲੈਂਸ ਵੀ ਮੌਕੇ ਉਤੇ ਪਹੁੰਚੀ ਹੋਈ ਹੈ। ਉਨ੍ਹਾਂ ਵੱਲੋਂ ਰਾਹਤ ਦੇ ਕਾਰਜ ਕੀਤੇ ਜਾ ਰਹੇ ਹਨ। ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਦੇ ਮਗਰੋਂ ਫਾਇਰ ਬ੍ਰਿਗੇਡ ਦੀ ਟੀਮ ਨੇ ਕਿਸੇ ਤਰ੍ਹਾਂ ਗੈਸ ਲੀਕੇਜ 'ਤੇ ਕਾਬੂ ਪਾ ਲਿਆ ਹੈ ਪਰ ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਉਕਤ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਹੈ, ਉਸ ਦਾ ਸਰੀਰ ਕਾਫ਼ੀ ਸੜਿਆ ਹੋਇਆ ਸੀ। ਮੌਕੇ ਉਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਜਲੰਧਰ 'ਚ ਅਮੋਨੀਆ ਗੈਸ ਹੋਈ ਲੀਕ, ਇਕ ਦੀ ਮੌਤ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-3 ਦੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਗੈਸ ਦਾ ਪ੍ਰਭਾਵ ਖ਼ਤਮ ਹੋਣ ਤੋਂ ਬਾਅਦ ਹੀ ਕਿਸੇ ਵੀ ਵਿਅਕਤੀ ਨੂੰ ਉਕਤ ਰੂਟ 'ਤੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਐਂਬੂਲੈਂਸ ਮੌਕੇ 'ਤੇ ਪਹੁੰਚ ਗਈ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਫੈਕਟਰੀ ਵਿੱਚ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।
ਚਸ਼ਮਦੀਦ ਬੋਲੇ- ਸਾਈਕਲ ਸਵਾਰ ਲੋਕ ਡਿੱਗੇ ਤਾਂ ਘਟਨਾ ਦਾ ਲੱਗਾ ਪਤਾ
ਲੋਕਾਂ ਨੇ ਦੱਸਿਆ ਕਿ ਗੈਸ ਇੰਨੀ ਤੇਜ਼ ਸੀ ਕਿ ਰਸਤੇ ਵਿਚੋਂ ਲੰਘ ਰਹੇ ਲੋਕ ਬੇਹੋਸ਼ ਹੋ ਕੇ ਡਿੱਗੇ ਸਨ। ਉਕਤ ਲੋਕ ਸਾਈਕਲ 'ਤੇ ਜਾ ਰਹੇ ਸਨ ਤਾਂ ਵੇਖਿਆ ਕਿ ਇਕ-ਦਮ ਲੋਕ ਡਿੱਗਣ ਲੱਗ ਗਏ। ਫਿਰ ਬਾਅਦ ਵਿਚ ਪਤਾ ਲੱਗਾ ਕਿ ਫੈਕਟਰੀ ਵਿਚੋਂ ਗੈਸ ਲੀਕ ਹੋਈ ਹੈ। ਜਿਸ ਦੇ ਕਾਰਨ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ-ਵੱਡਾ ਹਾਦਸਾ : ਪੰਜਾਬ ‘ਚ ਗੈਸ ਲੀਕ ਹੋਣ ਮਗਰੋਂ ਬੇਹੋਸ਼ ਹੋ ਕੇ ਡਿੱਗੇ ਲੋਕ
ਫਾਇਰ ਬ੍ਰਿਗੇਡ ਦੇ ਕਰਮਚਾਰੀ ਬੋਲੇ ਫੈਕਟਰੀ ਅੰਦਰੋਂ ਇਕ ਪਾਈਪ ਵਿਚੋਂ ਹੋ ਰਹੀ ਸੀ ਲੀਕੇਜ
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਮੁਤਾਬਕ ਫੈਕਟਰੀ ਦੇ ਅੰਦਰ ਉਪਰ ਵਾਲੇ ਹਿੱਸੇ ਵਿਚ 12 ਵਾਲ ਸਨ ਅਤੇ ਕੁਝ ਵਾਲਸ ਹੇਠਾਂ ਸਨ, ਜਿਨ੍ਹਾਂ ਨੂੰ ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਦੇ ਬਾਅਦ ਬੰਦ ਕੀਤਾ ਗਿਆ। ਫੈਕਟਰੀ ਦੇ ਅੰਦਰ 70 ਸਾਲਾ ਵਿਅਕਤੀ ਫਸਿਆ ਹੋਇਆ ਸੀ, ਜਿਸ ਨੂੰ ਫਾਇਰ ਬ੍ਰਿਗੇਡ ਨੇ ਬਾਹਰ ਕੱਢਿਆ। ਇਕ ਵਿਅਕਤੀ ਅੰਦਰੋਂ ਖ਼ੁਦ ਕਿਸੇ ਤਰ੍ਹਾਂ ਬਾਹਰ ਨਿਕਲਣ ਵਿਚ ਕਾਮਯਾਬ ਹੋਇਆ। ਇਕ ਪਾਈਪ ਲੀਕ ਹੋ ਰਹੀ ਸੀ। ਫਿਲਹਾਲ ਲੀਕੇਜ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਕ੍ਰਾਈਮ ਸੀਨ 'ਤੇ ਜਾਂਚ ਲਈ ਜਲੰਧਰ ਸਿਟੀ ਪੁਲਸ ਦੇ ਜੁਆਇੰਟ ਕਮਿਸ਼ਨਰ ਆਫ਼ ਪੁਲਸ ਸੰਦੀਪ ਸ਼ਰਮਾ ਵੀ ਆਪਣੀ ਟੀਮ ਦੇ ਨਾਲ ਪਹੁੰਚ ਗਏ ਸਨ। ਗੈਸ ਲੀਕ ਹੋਣ ਮਗਰੋਂ ਕਾਰਖਾਨੇ ਵਿਚ ਮੌਜੂਦ ਕਰਮਚਾਰੀਆਂ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ ਅਤੇ ਅੱਖਾਂ 'ਚ ਜਲਣ ਹੋਣ ਲੱਗੀ ਸੀ। ਉਥੇ ਹੀ ਗੈਸ ਲੀਕ ਹੋਣ ਵਾਲਾ ਖੇਤਰ ਵੀ ਆਉਣ-ਜਾਣ ਲਈ ਮੌਕੇ ਉਤੇ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚ ਚੁੱਕੀ ਹੈ। ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਦੋਮੋਰੀਆ ਪੁਲ ਅੱਗੇ ਕੀਤੀ ਬੈਰੀਕੇਡਿੰਗ
ਜਾਣਕਾਰੀ ਅਨੁਸਾਰ ਇਹ ਸਾਰੀ ਘਟਨਾ ਜਲੰਧਰ ਰੇਲਵੇ ਸਟੇਸ਼ਨ ਰੋਡ 'ਤੇ ਸਥਿਤ ਪ੍ਰਾਈਵੇਟ ਸਿਨੇਮਾ ਨੇੜੇ ਵਾਪਰੀ। ਪੁਲਸ ਨੇ ਰੇਲਵੇ ਸਟੇਸ਼ਨ, ਮੇਨ ਹੀਰਨ ਫਾਟਕ, ਹੈਨਰੀ ਪੈਟਰੋਲ ਪੰਪ ਅਤੇ ਦੋਮੋਰੀਆ ਪੁਲਸ ਸਟੇਸ਼ਨ ਨੂੰ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਹੈ। ਹਰ ਕੋਈ ਫਲਾਈਓਵਰ ਤੋਂ ਲੰਘ ਰਿਹਾ ਹੈ। ਇਸ ਦੇ ਨਾਲ ਹੀ ਗੈਸ ਦੀ ਬਦਬੂ ਦੂਰ-ਦੂਰ ਤੱਕ ਫੈਲਦੀ ਹੈ। ਲੋਕਾਂ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 2 ਵਜੇ ਵਾਪਰੀ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਲਈ ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚ ਗਈਆਂ ਹਨ। ਨਾਰਥ ਦੇ ਏ. ਸੀ. ਪੀ. ਡਾ. ਸ਼ੀਤਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲ ਗਈ ਹੈ | ਉਨ੍ਹਾਂ ਕਿਹਾ ਕਿ ਉਹ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ- ਕੁੜੀ ਦਾ ਅਮਰੀਕਾ ਦਾ ਵੀਜ਼ਾ ਹੋਇਆ ਰੀਫ਼ਿਊਜ਼, ਦਫ਼ਤਰ ਪਹੁੰਚ ਕੁੜੀ ਨੇ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ