ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦੇ ਕਤਲ 'ਚ ਵੱਡਾ ਖੁਲਾਸਾ, ਔਰਤ ਨੇ ਮਾਰੀਆਂ ਸਨ ਗੋਲੀਆਂ

02/27/2023 3:13:08 PM

ਪੱਟੀ - ਮਾਰਕਿਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦੀ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਕਤਲ ਇਕ ਔਰਤ ਵੱਲੋਂ ਧਾਰੀਵਾਲ ਦੀ ਲਾਇਸੈਂਸੀ ਪਿਸਤੌਲ ਨਾਲ ਕੀਤਾ ਗਿਆ ਹੈ, ਜੋ ਧਾਰੀਵਾਲ ਦੇ ਪੈਲੇਸ 'ਚ ਕੰਮ ਕਰਦੀ ਹੈ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਕਤਲ

ਜ਼ਿਕਰਯੋਗ ਹੈ ਕਿ ਧਾਰੀਵਾਲ ਦਾ ਅੱਜ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲਗਭਗ 11 ਵਜੇ ਦੇ ਕਰੀਬ ਵਾਪਰੀ, ਜਦੋਂ ਧਾਲੀਵਾਲ ਆਪਣੇ ਮੈਰਿਜ ਪੈਲਸ ਐੱਸ. ਜੀ. ਆਈ. ਪਿੰਡ ਸੰਗਵਾਂ ਵਿਚ ਮੌਜੂਦ ਸਨ। 

ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News