ਥਾਰ ਵਾਲੀ ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਰੱਦ ਕੀਤੀ ਜ਼ਮਾਨਤ
Monday, Jul 21, 2025 - 04:26 PM (IST)

ਚੰਡੀਗੜ੍ਹ/ਬਠਿੰਡਾ (ਵੈੱਬ ਡੈਸਕ, ਸੁਸ਼ੀਲ) : ਨਸ਼ਾ ਤਸਕਰੀ ਦੇ ਮਾਮਲੇ 'ਚ ਘਿਰੀ ਥਾਰ ਵਾਲੀ ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 9500 ਪਰਿਵਾਰਾਂ ਲਈ ਖ਼ਤਰੇ ਦੀ ਘੰਟੀ! ਰਾਸ਼ਨ ਡਿਪੂਆਂ ਨੂੰ ਲੈ ਕੇ...
ਦੱਸਣਯੋਗ ਹੈ ਕਿ ਅਮਨਦੀਪ ਕੌਰ ਖ਼ਿਲਾਫ਼ ਨਸ਼ਾ ਤਸਕਰੀ ਦੀ ਐੱਫ. ਆਈ. ਆਰ. ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਸ ਨੇ ਉਸ ਦੀ ਥਾਰ 'ਚੋਂ ਚਿੱਟਾ ਬਰਾਮਦ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਭਾਰੀ ਮੀਂਹ ਦਰਮਿਆਨ ALERT ਜਾਰੀ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਕ ਮਹੀਨਾ ਜੇਲ੍ਹ 'ਚ ਕੱਟਣ ਤੋਂ ਬਾਅਦ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਬਾਅਦ ਦੁਬਾਰਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਨਾਲ ਹੀ ਉਸ ਦੀ 1.35 ਕਰੋੜ ਦੀ ਜਾਇਦਾਦ ਵੀ ਫਰੀਜ਼ ਕਰ ਲਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8