ਪੰਜਾਬ ’ਚ ਬਿਜਲੀ ਮਹਿੰਗੀ ਹੋਣ ਦੀਆਂ ਚਰਚਾਵਾਂ ਦੌਰਾਨ ਬਿਜਲੀ ਮੰਤਰੀ ਦਾ ਵੱਡਾ ਬਿਆਨ
Monday, Dec 18, 2023 - 12:58 AM (IST)
ਮੋਗਾ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਬਿਜਲੀ ਦਰਾਂ ਵਿਚ 65 ਪੈਸੇ ਦਾ ਵਾਧਾ ਕਰਨ ਦੀ ਖ਼ਬਰ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿਚ ਬਿਜਲੀ ਮਹਿੰਗੀ ਕਰਨ ਦਾ ਅਜੇ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਉਹ ਅੱਜ ਇੱਥੇ ਇੱਕ ਨਿੱਜੀ ਸਕੂਲ ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਪੁੱਜੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ‘ਆਪ’ ਸਰਕਾਰ ਬਣੀ ਹੈ, ਉਦੋਂ ਤੋਂ ਇਕ ਵਾਰ ਵੀ ਬਿਜਲੀ ਮਹਿੰਗੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਮੁਫ਼ਤ ਕੀਤਿਆਂ 17 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੀ ਪਹਿਲੀ ਚੋਣ ਗਾਰੰਟੀ ਮੁਫ਼ਤ ਬਿਜਲੀ ਯੂਨਿਟਾਂ ਦੇ ਕੇ ਪੂਰੀ ਕੀਤੀ ਸੀ। ਜਦੋਂ ‘ਆਪ’ ਸਰਕਾਰ ਸੱਤਾ ਵਿਚ ਆਈ ਸੀ ਤਾਂ ਪਾਵਰਕੌਮ 1880 ਕਰੋੜ ਰੁਪਏ ਦੇ ਘਾਟੇ ਵਿਚ ਚੱਲ ਰਹੀ ਸੀ ਪਰ ‘ਆਪ’ ਸਰਕਾਰ ਦੇ ਕਾਰਗਰ ਉਪਰਾਲਿਆਂ ਨੇ ਅੱਜ ਪਾਵਰਕੌਮ ਨੂੰ 564 ਕਰੋੜ ਰੁਪਏ ਦੇ ਮੁਨਾਫੇ ਵਿਚ ਪਹੁੰਚਾ ਦਿੱਤਾ ਹੈ।
ਇਹ ਵੀ ਪੜ੍ਹੋ : ਮੋਹਾਲੀ, ਪਟਿਆਲਾ ਤੋਂ ਬਾਅਦ ਹੁਣ ਮੋਗਾ ’ਚ ਪੁਲਸ ਵੱਲੋਂ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ
ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਮਨਜੀਤ ਸਿੰਘ ਬਿਤਲਾਸਪੁਰ, ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਤੇ ਹੋਰ ਪਤਵੰਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਜਾਰੀ ਕੀਤਾ ਅਲਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8