ਪੰਜਾਬ 'ਤੇ ਮੰਡਰਾਉਣ ਲੱਗਾ ਇਸ ਬੀਮਾਰੀ ਦਾ ਵੱਡਾ ਖ਼ਤਰਾ, ਵੱਧਣ ਲੱਗੀ ਮਰੀਜ਼ਾਂ ਦੀ ਗਿਣਤੀ

Sunday, Aug 04, 2024 - 11:38 AM (IST)

ਜਲੰਧਰ (ਰੱਤਾ)– ਪੰਜਾਬ ਵਿਚ ਡੇਂਗੂ ਵਰਗੀ ਬੀਮਾਰੀ ਦਾ ਖ਼ਤਰਾ ਹੋਰ ਵੱਧਣ ਲੱਈਗਾ ਹੈ। ਦਿਨ-ਬ-ਦਿਨ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਡੇਂਗੂ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜਲੰਧਰ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 12 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ ਵਿਚ 9 ਮਰੀਜ਼ ਸ਼ਹਿਰੀ ਅਤੇ 3 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਜ਼ਿਲ੍ਹਾ ਐਪੀਡੀਮਾਇਓਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਡੇਂਗੂ ਪਾਜ਼ੇਟਿਵ ਆਉਣ ਵਾਲਾ 30 ਸਾਲਾ ਵਿਅਕਤੀ ਨਕੋਦਰ ਵਿਚ ਪੈਂਦੇ ਪਿੰਡ ਚੱਕ ਖੁਰਦ ਦਾ ਰਹਿਣ ਵਾਲਾ ਹੈ ਅਤੇ ਉਹ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਵਿਚ ਬੁਖ਼ਾਰ ਕਾਰਨ ਦਵਾਈ ਲੈਣ ਆਇਆ ਸੀ ਅਤੇ ਦਵਾਈ ਲੈ ਕੇ ਵਾਪਸ ਘਰ ਚਲਾ ਗਿਆ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਡੇਂਗੂ ਦੇ 3 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਉਨ੍ਹਾਂ ਵਿਚੋਂ ਇਕ ਦੀ ਰਿਪੋਰਟ ਪਾਜ਼ੇਟਿਵ ਆਈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਸ਼ਰਾਬ ਪਿਲਾਉਣ ਤੋਂ ਮਨ੍ਹਾ ਕਰਨ 'ਤੇ ਵਿਅਕਤੀ ਨੂੰ ਇੱਟਾਂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

ਡਾ. ਆਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ਨੀਵਾਰ ਨੂੰ ਦਿਹਾਤੀ ਇਲਾਕਿਆਂ ਦੇ 2414 ਅਤੇ ਸ਼ਹਿਰੀ ਇਲਾਕਿਆਂ ਦੇ 1040 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 17 ਸਥਾਨਾਂ ਤੋਂ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿਚ 11 ਸਥਾਨ ਸ਼ਹਿਰੀ ਅਤੇ 6 ਦਿਹਾਤੀ ਇਲਾਕਿਆਂ ਦੇ ਹਨ। ਉਨ੍ਹਾਂ ਦੱਸਿਆ ਕਿ ਐਂਟੀ ਲਾਰਵਾ ਟੀਮਾਂ ਹੁਣ ਤਕ ਜ਼ਿਲ੍ਹੇ ਦੇ 2,03,496 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 272 ਥਾਵਾਂ ਤੋਂ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ।

ਮਹਿਜ਼ ਖਾਨਾਪੂਰਤੀ ਲਈ ਬਣਾਈ ਜਾਂਦੀ ਹੈ ਡੇਂਗੂ ਸਬੰਧੀ ਰਿਪੋਰਟ!
ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਰਿਪੋਰਟ ਸ਼ਾਇਦ ਮਹਿਜ਼ ਖਾਨਾਪੂਰਤੀ ਲਈ ਹੀ ਬਣਾਈ ਜਾਂਦੀ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਸ਼ਨੀਵਾਰ ਨੂੰ ਵਿਭਾਗ ਵੱਲੋਂ ਮੀਡੀਆ ਲਈ ਜੋ ਰਿਪੋਰਟ ਜਾਰੀ ਕੀਤੀ ਗਈ, ਉਸ ਵਿਚ ਲਿਖਿਆ ਹੋਇਆ ਸੀ ਕਿ ਸ਼ਨੀਵਾਰ ਨੂੰ ਡੇਂਗੂ ਦੇ ਸ਼ੱਕੀ ਜਿਹੜੇ 3 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਹਨ, ਉਨ੍ਹਾਂ ਵਿਚੋਂ ਇਕ ਪਾਜ਼ੇਟਿਵ ਆਇਆ ਹੈ ਅਤੇ ਉਹ ਕਿਸੇ ਹੋਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦਕਿ ਅਸਲ ਵਿਚ ਉਕਤ ਪਾਜ਼ੇਟਿਵ ਮਰੀਜ਼ ਦਿਹਾਤੀ ਇਲਾਕੇ ਦਾ ਰਹਿਣ ਵਾਲਾ ਪਾਇਆ ਗਿਆ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਲੈ ਕੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜਾਰੀ ਹੋਏ ਇਹ ਦਿਸ਼ਾ-ਨਿਰਦੇਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News