ਪਿਆਕੜਾਂ ਲਈ ਵੱਡੇ ਖ਼ਤਰੇ ਦੀ ਘੰਟੀ! ਜ਼ਰਾ ਸੋਚ-ਸਮਝ ਕੇ ਨਿਕਲਣ ਬਾਹਰ
Monday, Feb 10, 2025 - 10:19 AM (IST)
![ਪਿਆਕੜਾਂ ਲਈ ਵੱਡੇ ਖ਼ਤਰੇ ਦੀ ਘੰਟੀ! ਜ਼ਰਾ ਸੋਚ-ਸਮਝ ਕੇ ਨਿਕਲਣ ਬਾਹਰ](https://static.jagbani.com/multimedia/2025_2image_10_18_534285654drink.jpg)
ਲੁਧਿਆਣਾ (ਸੰਨੀ) : ਪਿਅਕੜ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ ਹੈ। ਦਰਅਸਲ ਅਜਿਹੇ ਵਾਹਨ ਚਾਲਕਾਂ ਖ਼ਿਲਾਫ਼ ਟ੍ਰੈਫਿਕ ਪੁਲਸ ਵਲੋਂ ਧੜਾਧੜ ਚਲਾਨ ਕੱਟੇ ਜਾ ਰਹੇ ਹਨ। ਇਨ੍ਹਾਂ ਖ਼ਿਲਾਫ਼ ਟ੍ਰੈਫਿਕ ਪੁਲਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਬੀਤੇ ਹਫ਼ਤੇ ਹੀ ਟ੍ਰੈਫਿਕ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਕਰ ਅਜਿਹੇ 93 ਵਾਹਨ ਚਾਲਕਾਂ ਦੇ ਚਲਾਨ ਕੀਤੇ ਹਨ, ਜੋ ਡਰਾਈਵਿੰਗ ਦੌਰਾਨ ਸ਼ਰਾਬ ਦੇ ਨਸ਼ੇ ’ਚ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਪਹਿਰਾਵੇ ਨੂੰ ਲੈ ਕੇ ਸਖ਼ਤ ਹੁਕਮ ਲਾਗੂ, ਪੜ੍ਹੋ ਪੂਰੀ ਡਿਟੇਲ
ਸ਼ਰਾਬੀ ਵਾਹਨ ਚਾਲਕਾਂ ਦੀ ਫੜ੍ਹੋ-ਫੜ੍ਹੀ ਲਈ ਟ੍ਰੈਫਿਕ ਪੁਲਸ ਵਲੋਂ ਹਫ਼ਤੇ ’ਚ 3 ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵਿਸ਼ੇਸ਼ ਤੌਰ ’ਤੇ ਨਾਕਾਬੰਦੀ ਕੀਤੀ ਜਾਂਦੀ ਹੈ। ਟ੍ਰੈਫਿਕ ਪੁਲਸ ਦੀਆਂ 4 ਤੋਂ 6 ਟੀਮਾਂ ਵਲੋਂ ਇਹ ਨਾਕਾਬੰਦੀ ਕੀਤੀ ਜਾ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਹਰ ਦਿਨ ਨਾਕਿਆਂ ਦੀ ਲੋਕੇਸ਼ਨ ਬਦਲ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਖ਼ਬਰ 'ਚ ਪੜ੍ਹੋ ਪੂਰੀ ਡਿਟੇਲ
ਟ੍ਰੈਫਿਕ ਪੁਲਸ ਵਲੋਂ ਖ਼ਾਸ ਕਰ ਸਮਰਾਲਾ ਚੌਂਕ, ਸੈਕਟਰ 32, ਗਿੱਲ ਰੋਡ, ਫਿਰੋਜ਼ਪੁਰ ਰੋਡ, ਸਾਵੂਥ ਬਾਈਪਾਸ, ਲੋਧੀ ਕਲੱਬ ਰੋਡ, ਸਰਾਭਾ ਨਗਰ ਆਦਿ ਇਲਾਕਿਆਂ ਨੂੰ ਨਾਕਿਆਂ ਲਈ ਚੁਣਿਆ ਗਿਆ ਹੈ। ਨਾਕਿਆਂ ’ਤੇ ਪੀ. ਸੀ. ਆਰ. ਮੁਲਾਜ਼ਮਾਂ ਦਾ ਸਾਥ ਵੀ ਲਿਆ ਜਾ ਰਿਹਾ ਹੈ, ਤਾਂ ਕਿ ਵੱਧ ਤੋਂ ਵੱਧ ਪਿਆਕੜ ਵਾਹਨ ਚਾਲਕਾਂ ਨੂੰ ਕਾਬੂ ਕੀਤਾ ਜਾ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8