ਜਲੰਧਰ ''ਚ ਵੱਡੀ ਵਾਰਦਾਤ, ਸੰਦੂਕ ''ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼

Tuesday, May 07, 2024 - 06:43 PM (IST)

ਜਲੰਧਰ ''ਚ ਵੱਡੀ ਵਾਰਦਾਤ, ਸੰਦੂਕ ''ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼

ਜਲੰਧਰ (ਵਰੁਣ)- ਜਲੰਧਰ ਦੇ ਗਦਾਈਪੁਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਘਰ 'ਚੋਂ ਖੂਨ ਨਾਲ ਲੱਥਪੱਖ ਲਾਸ਼ ਸੰਦੂਕ 'ਚੋਂ ਮਿਲੀ। ਫਿਲਹਾਲ ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਪਾਈ। ਪੁਲਸ ਜਾਂਚ ਕਰ ਰਹੀ ਹੈ ਕਿ ਆਖਿਰ ਲਾਸ਼ ਵਿਅਕਤੀ ਜਾਂ ਕਿਸੇ ਔਰਤ ਦੀ ਹੈ। ਲਾਸ਼ ਕਰੀਬ 8 ਦਿਨਾਂ ਤੋਂ ਬੋਰੀ 'ਚ ਬੰਦ ਸੀ। ਇਸ ਖ਼ਬਰ ਨੂੰ ਲੈ ਕੇ ਪੂਰਾ ਇਲਾਕਾ ਦਹਿਸ਼ਤ 'ਚ ਪੈ ਗਿਆ ।

ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ

ਜਾਣਕਾਰੀ ਮੁਤਾਬਕ ਜਦੋਂ ਲੋਕਾਂ ਨੂੰ ਕਮਰੇ 'ਚੋਂ ਬਦਬੂ ਆਈ ਤਾਂ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ 8 ਅਤੇ ਚੌਕੀ ਫੋਕਲ ਪੁਆਇੰਟ ਦੀ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਕਮਰੇ ਨੂੰ ਅੰਦਰੋਂ ਬੰਦ ਕਰ ਦਿੱਤਾ ਹੈ ਅਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ੱਕ ਹੈ ਕਿ ਕਿਸੇ ਦਾ ਕਤਲ ਕਰਕੇ ਲਾਸ਼ ਨੂੰ ਸੰਦੂਕ ਵਿੱਚ ਪਾ ਦਿੱਤਾ ਗਿਆ ਹੈ ਜਿਸ ਨੂੰ ਪੁਲਸ ਜਲਦ ਹੀ ਕਲੀਅਰ ਕਰੇਗੀ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ 'ਚ, 11 ਮੋਬਾਈਲ ਫੋਨ ਸਣੇ ਬਰਾਮਦ ਹੋਇਆ ਇਹ ਸਾਮਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News