ਵੱਡੀ ਖ਼ਬਰ : ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਲਿਆ ਬੰਬ

01/02/2023 6:55:08 PM

ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਦੇ ਹੈਲੀਪੈਡ ਨੇੜੇ ਬੰਬ ਮਿਲਣ ਨਾਲ ਸਨਸਨੀ ਫੈਲ ਗਈ। ਇਹ ਬੰਬ ਮੋਹਾਲੀ ਦੇ ਨਯਾ ਗਾਓਂ ਨਾਲ ਲੱਗਦੇ ਚੰਡੀਗੜ੍ਹ ਦੇ ਅੰਬਾਂ ਦੇ ਬਾਗ ਵਿਚ ਸੈਕਟਰ ਦੋ ਵਿਚ ਮਿਲਿਆ ਹੈ। ਜਿੱਥੇ ਇਹ ਬੰਬ ਬਰਾਮਦ ਹੋਇਆ ਹੈ, ਉਥੇ ਨੇੜੇ ਹੀ ਮੁੱਖ ਮੰਤਰੀ ਰਿਹਾਇਸ਼ ਦਾ ਹੈਲੀਪੈਡ ਹੈ। ਬੰਬ ਦੀ ਸੂਚਨਾ ਬਾਗ ਦੇ ਅੰਦਰ ਲੱਗੇ ਟਿਊਬਵੈੱਲ ਆਪਰੇਟਰ ਨੇ ਦਿੱਤੀ ।

ਇਹ ਵੀ ਪੜ੍ਹੋ : ਨਵੇਂ ਸਾਲ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਵੱਡੀ ਘਟਨਾ, ਖੁਦ ਨੂੰ ਵਕੀਲ ਦੱਸਣ ਵਾਲੇ ਦੀ ਕਰਤੂਤ ਨੇ ਉਡਾਏ ਹੋਸ਼

ਬੰਬ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਸ ਫੋਰਸ ਅਤੇ ਬੰਬ ਸਕੁਆਇਡ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਘਟਨਾ ਸਥਾਨ ’ਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੰਬ ਮਿਲਣ ਵਾਲੀ ਜਗ੍ਹਾ ਨੇੜੇ ਪੰਜਾਬ ਅਤੇ ਹਰਿਆਣਾ ਮੁੱਖ ਮੰਤਰੀ ਦੇ ਨਿਵਾਸ ਹਨ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚਿਤਾਵਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News