ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਦਾ ਆਇਆ ਬੂਮ, ਹੋਣ ਲੱਗੀਆਂ ਸਿਫ਼ਾਰਿਸ਼ਾਂ
Wednesday, Sep 11, 2024 - 03:49 PM (IST)

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਅਤੇ ਸਰਕਾਰੀ ਕਾਲਜਾਂ 'ਚ ਦਾਖ਼ਲਿਆਂ ਦਾ ਬੂਮ ਆਇਆ ਹੈ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਵੀਂ ਸਿੱਖਿਆ ਨੀਤੀ ਮੀਲ ਪੱਥਰ ਸਾਬਿਤ ਹੋਈ ਹੈ। ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ ਗਿਆ ਅਤੇ ਜਦੋਂ ਉਹ ਵਾਪਸ ਆਏ ਤਾਂ ਉਨ੍ਹਾਂ ਦੇ ਪੜ੍ਹਾਉਣ ਦੇ ਤਰੀਕੇ ਬਿਲਕੁਲ ਹੀ ਬਦਲ ਗਏ ਅਤੇ ਪੜ੍ਹਾਈ ਲਈ ਆਧੁਨਿਕ ਤਰੀਕੇ ਅਪਣਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਸਰਕਾਰੀ ਸਕੂਲਾਂ 'ਚ ਇੰਨੇ ਜ਼ਿਆਦਾ ਦਾਖ਼ਲੇ ਹੋ ਰਹੇ ਹਨ ਕਿ ਦਾਖ਼ਲਿਆਂ ਲਈ ਸਿਫ਼ਾਰਿਸ਼ਾਂ ਆਉਣੀਆਂ ਸ਼ੁਰੂ ਹੋ ਗਈਆਂ। ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਕੈਂਪਸ ਮੈਨੇਜਰ ਤਾਇਨਾਤ ਕੀਤੇ ਗਏ ਹਨ, ਜਿਸ ਨਾਲ ਪ੍ਰਿੰਸੀਪਲ ਹੋਰ ਕੰਮ ਕਰਨ ਦੀ ਬਜਾਏ ਸਿਰਫ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇ ਸਕਣ।
ਇਹ ਵੀ ਪੜ੍ਹੋ : ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਸਖ਼ਤ ਹੁਕਮ ਜਾਰੀ, Action 'ਚ ਮਾਨ ਸਰਕਾਰ
ਇਹ ਕੈਂਪਸ ਮੈਨੇਜਰ ਸਕੂਲ 'ਚ ਛੁੱਟੀ ਹੋਣ ਤੋਂ ਬਾਅਦ ਵੀ ਨਿਗਰਾਨੀ ਰੱਖਦੇ ਸਕਦੇ ਹਨ ਤਾਂ ਜੋ ਸਕੂਲਾਂ 'ਚ ਬੱਚਿਆਂ ਨੂੰ ਵਧੀਆ ਮਾਹੌਲ ਮਿਲ ਸਕੇ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8