ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਗਲਤ ਦਵਾਈ ਖਾਣ ਨਾਲ ਨੌਜਵਾਨ ਦੀ ਹੋਈ ਮੌਤ

Friday, Jun 16, 2023 - 12:43 PM (IST)

ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਗਲਤ ਦਵਾਈ ਖਾਣ ਨਾਲ ਨੌਜਵਾਨ ਦੀ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਦੇ ਪਿੰਡ ਨੰਗਲ ਖੁੰਗਾ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਦੀ ਭੁਲੇਖੇ ਨਾਲ ਗਲਤ ਦਵਾਈ ਖਾਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੋਤ ਸਿੰਘ ਪੁੱਤਰ ਰਣਵੀਰ ਸਿੰਘ ਵਜੋਂ ਹੋਈ ਹੈ। ਜੋ ਬੀ. ਏ. ਪਹਿਲੇ ਸਾਲ ਦਾ ਵਿਦਿਆਰਥੀ ਸੀ। ਥਾਣਾ ਮੁਖੀ ਟਾਂਡਾ ਦੇ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਹਰਜੋਤ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਥਾਣੇਦਾਰ ਅਮਰਜੀਤ ਸਿੰਘ ਨੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ।

ਉਸ ਨੇ ਆਪਣੇ ਬਿਆਨ 'ਚ ਦੱਸਿਆ ਕਿ ਉਸ ਦਾ ਲੜਕਾ ਪੱਥਰੀ ਦੀ ਬੀਮਾਰੀ ਦੀ ਦਵਾਈ ਲੈਂਦਾ ਸੀ। ਬੀਤੇ ਦਿਨ ਜਦੋਂ ਉਸ ਨੂੰ ਦਰਦ ਹੋਈ ਤਾਂ ਉਸ ਨੇ ਗਲਤੀ ਨਾਲ ਕੋਈ ਗਲਤ ਦਵਾਈ ਖਾ ਲਈ। ਉਸ ਦੀ ਹਾਲਤ ਵਿਗੜਨ ’ਤੇ ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ’ਚ ਮੁੱਢਲੀ ਸਹਾਇਤਾ ਦੇਣ ਮਗਰੋਂ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਫੇਸਬੁੱਕ ’ਤੇ ਤਲਾਕਸ਼ੁਦਾ ਔਰਤ ਨੂੰ ਵਿਆਹ ਦੇ ਵਿਖਾਏ ਸੁਫ਼ਨੇ, ਫਿਰ ਬਣਾਏ ਜਿਸਮਾਨੀ ਸੰਬੰਧ, ਹੁਣ ਕੀਤਾ ਇਹ ਕਾਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News