ਦੁਖ਼ਦਾਇਕ ਖ਼ਬਰ: ਚੰਗੇ ਭਵਿੱਖ ਖ਼ਾਤਿਰ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
Monday, Nov 28, 2022 - 07:30 PM (IST)
ਜਲੰਧਰ (ਰਾਜੇਸ਼, ਗੁਲਸ਼ਨ)- ਚੰਗੇ ਭਵਿੱਖ ਖ਼ਾਤਿਰ ਵਿਦੇਸ਼ਾਂ ਵਿਚ ਗਏ ਪੰਜਾਬੀਆਂ ਦੀਆਂ ਹੋ ਰਹੀਆਂ ਬੇਵਕਤ ਮੌਤਾਂ ਦਾ ਸਿਲਸਲਾ ਨਹੀਂ ਰੁਕ ਰਿਹਾ ਹੈ। ਤਾਜ਼ਾ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਚੰਗੇ ਭਵਿੱਖ ਖ਼ਾਤਿਰ ਗਏ ਜਲੰਧਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਪੀ ਪੁੱਤਰ ਗੁਰਮਾਨ ਸਿੰਘ ਗਾਮਾਂ ਦੇ ਰੂਪ ਵਿਚ ਹੋਈ ਹੈ ਅਤੇ ਉਕਤ ਨੌਜਵਾਨ ਆਦਮਪੁਰ ਦੇ ਨੇੜਲੇ ਪਿੰਡ ਡਰੋਲੀ ਖ਼ੁਰਦ ਦਾ ਰਹਿਣ ਵਾਲਾ ਸੀ। ਜਿਵੇਂ ਹੀ ਅੱਜ ਸਵੇਰੇ ਪਰਿਵਾਰ ਨੂੰ ਦੁਖ਼ਭਰੀ ਖ਼ਬਰ ਮਿਲੀ ਤਾਂ ਘਰ ਵਿਚ ਮਾਤਮ ਛਾ ਗਿਆ।
ਇਹ ਵੀ ਪੜ੍ਹੋ : ਡਰਾਈਵਰ ਦੀ ਅੱਖ ਲੱਗਣ ਕਾਰਨ ਪਰਿਵਾਰ 'ਚ ਵਿਛੇ ਸੱਥਰ, ਫਿਲੌਰ ਵਿਖੇ ਭਿਆਨਕ ਹਾਦਸੇ ਨੇ ਲਈਆਂ 2 ਜਾਨਾਂ
ਗੋਪੀ ਮਾਪਿਆਂ ਦਾ ਇਕਲੌਤਾ ਪੁੱਤ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮੌਤ ਦੀ ਖ਼ਬਰ ਨਾਲ ਜਿੱਥੇ ਪਰਿਵਾਰ ਵਿਚ ਚੀਕ-ਚਿਹਾੜਾ ਪੈ ਗਿਆ, ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ ਹੈ। ਉਕਤ ਨੌਜਵਾਨ ਅਮਰੀਕਾ ਵਿਚ ਪੱਕਾ ਹੋਣ ਮਗਰੋਂ ਘਰ ਪਰਤਿਆ ਸੀ ਅਤੇ ਚਾਰ ਮਹੀਨੇ ਦੀ ਛੁੱਟੀ ਬਿਤਾਉਣ ਮਗਰੋਂ ਇਕ ਮਹੀਨਾ ਪਹਿਲਾਂ ਹੀ ਅਮਰੀਕਾ ਵਿਚ ਵਾਪਸ ਗਿਆ ਸੀ। ਜ਼ਿਕਰਯੋਗ ਹੈ ਕਿ ਵਿਦੇਸ਼ਾਂ ਵਿਚ ਲਗਾਤਾਰ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ : '6.5 ਬੈਂਡ ਵਾਲੀ ਕੁੜੀ ਚਾਹੀਦੀ', ਜਦ ਇਸ਼ਤਿਹਾਰ ਵੇਖ ਮਾਪਿਆਂ ਨੇ ਕੀਤਾ ਧੀ ਦਾ ਵਿਆਹ ਤਾਂ ਸੱਚਾਈ ਜਾਣ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।