ਚੱਲਦੀ ਟ੍ਰੇਨ ’ਚ ਮੌਤ ਨੂੰ ਕਲੋਲਾਂ ਕਰਦੇ ਮੁੰਡੇ ਨਾਲ ਵਾਪਰਿਆ ਹਾਦਸਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

Tuesday, Oct 11, 2022 - 06:39 PM (IST)

ਚੱਲਦੀ ਟ੍ਰੇਨ ’ਚ ਮੌਤ ਨੂੰ ਕਲੋਲਾਂ ਕਰਦੇ ਮੁੰਡੇ ਨਾਲ ਵਾਪਰਿਆ ਹਾਦਸਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਬੀਜਾ (ਬਿਪਨ) : ਖੰਨਾ ਸੁਪਰਫਾਸਟ ਰੇਲ ਗੱਡੀ ਦੇ ਦਰਵਾਜ਼ੇ ਨਾਲ ਲਟਕ ਕੇ ਸਟੰਟ ਕਰ ਰਿਹਾ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਸੁਪਰਫਾਸਟ ਚੱਲਦੀ ਟ੍ਰੇਨ ਵਿਚ ਸਟੰਟ ਕਰਨ ਦੌਰਾਨ ਨੌਜਵਾਨ ਪੋਲ ਨਾਲ ਟਕਰਾਅ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਚਾਵਾ ਰੇਲਵੇ ਸਟੇਸ਼ਨ ਕੋਲ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਦਿਲ ਕੰਬਾਅ ਦੇਣ ਵਾਲੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ, ਦੁਕਾਨ ਅੰਦਰ ਦਾਖਲ ਹੋ ਕੇ ਨੌਜਵਾਨ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

ਹਾਦਸੇ ਦੀ ਜਾਂਚ ਕਰ ਰਹੇ ਰੇਲਵੇ ਪੁਲਸ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਟੇਸ਼ਨ ਮਾਸਟਰ ਨੇ ਸੂਚਨਾ ਦਿੱਤੀ ਸੀ ਕਿ ਰੇਲ ਗੱਡੀ ਵਿਚੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਂਚ ਪੜਤਾਲ ਦੌਰਾਨ ਇਕ ਵੀਡੀਓ ਪੁਲਸ ਹੱਥ ਲੱਗੀ ਜਿਸ ਵਿਚ ਨੌਜਵਾਨ ਸੁਪਰਫਾਸਟ ਮਾਲਵਾ ਐਕਸਪ੍ਰੈਸ ਗੱਡੀ ਦੇ ਦਰਵਾਜ਼ੇ ਨਾਲ ਲਟਕਦਾ ਦਿਖਾਈ ਦੇ ਰਿਹਾ ਹੈ। 

ਇਹ ਵੀ ਪੜ੍ਹੋ : ਭੈਣ ਦੀ ਲਵ-ਮੈਰਿਜ ਤੋਂ ਖ਼ਫਾ ਭਰਾ ਨੇ ਖੋਹਿਆ ਆਪਾ, ਜੀਜੇ ਨੂੰ ਘੇਰਾ ਪਾ ਕੇ ਕੀਤੀ ਵੱਢ-ਟੁੱਕ, ਦੇਖੋ ਵੀਡੀਓ

ਵੀਡੀਓ ਵਿਚ ਪਤਾ ਲੱਗਾ ਕਿ ਨੌਜਵਾਨ ਫ਼ਿਲਮੀ ਸਟੰਟ ਕਰ ਰਿਹਾ ਸੀ। ਇਸੇ ਦੌਰਾਨ ਨੌਜਵਾਨ ਖੰਭੇ ਨਾਲ ਟਕਰਾ ਕੇ ਥੱਲੇ ਡਿੱਗ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਅਤੇ ਸ਼ਨਾਖਤ ਲਈ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤਾ ਹੈ। 

ਇਹ ਵੀ ਪੜ੍ਹੋ : ਕਾਂਗਰਸ ਦੀ ਵੱਡੀ ਕਾਰਵਾਈ, ਨਵਜੋਤ ਸਿੱਧੂ ਦੇ ਕਰੀਬੀ ਨਰਿੰਦਰ ਲਾਲੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News