ਦੀਨਾਨਗਰ ''ਚ ਵਾਪਰਿਆ ਭਾਣਾ, ਮੋਟਰਸਾਈਕਲ ਸਵਾਰ ਮੁੰਡੇ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ

Saturday, Nov 18, 2023 - 05:17 PM (IST)

ਦੀਨਾਨਗਰ ''ਚ ਵਾਪਰਿਆ ਭਾਣਾ, ਮੋਟਰਸਾਈਕਲ ਸਵਾਰ ਮੁੰਡੇ ਦੀ ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਮੌਤ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਬੀਤੀ ਸ਼ਾਮ ਇੱਕ ਮੋਟਰਸਾਈਕਲ ਸਵਾਰ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੋਰਾਗਲਾ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਮਾਤਾ ਕੁਲਦੀਪ ਕੌਰ ਪਤਨੀ ਸ਼ਿੰਗਾਰਾ ਸਿੰਘ ਵਾਸੀ ਬਾਊਪੁਰ ਜੱਟਾ ਦੱਸਿਆ ਕਿ ਮੇਰਾ ਪੁੱਤਰ ਚੇਤਨਵੀਰ ਸਿੰਘ (18) ਜੋ ਗਿਆਰਵੀਂ ਕਲਾਸ 'ਚ ਪੜ੍ਹਦਾ ਸੀ, ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਗਾਹਲੜੀ ਤੋਂ ਆਪਣੇ ਪਿੰਡ ਬਾਊਪੁਰ ਜੱਟਾਂ ਨੂੰ ਆ ਰਿਹਾ ਸੀ । ਜਦ ਗਾਲਹੜੀ ਅੱਡੇ 'ਤੇ ਪਹੁੰਚਾ ਤਾਂ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਆ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪਹੁੰਚੇ CM ਮਾਨ ਨੇ ਸਿਹਤ ਖੇਤਰ ਨੂੰ ਲੈ ਕੇ ਦੱਸਿਆ ਪੰਜਾਬ ਦਾ ਰੋਡ ਮੈਪ

PunjabKesari

ਜਿਸ ਤੋਂ ਬਾਅਦ ਉਸ ਨੂੰ ਟਰੈਕਟਰ-ਟਰਾਲੀ ਦੇ ਹੇਠੋਂ ਕੱਢਿਆ ਦਾ ਚੇਤਨਵੀਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਲਈ ਲਿਜਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਵੱਲੋਂ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਅਧਾਰ 'ਤੇ ਟਰੈਕਟਰ -ਟਰਾਲੀ ਚਾਲਕ ਗੁਰਮੇਜ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਗੰਜੀ ਵਿਰੁੱਧ ਮਾਮਲਾ ਦਰਜ ਕਰਕੇ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News