ਫਰੀਦਕੋਟ: ਖੇਡਦੇ-ਖੇਡਦੇ ਛੱਪੜ ''ਚ ਡੁੱਬ ਗਿਆ ਜਵਾਕ, NDRF ਦੀ ਟੀਮ ਵੱਲੋਂ ਕੀਤੀ ਜਾ ਰਹੀ ਭਾਲ
Friday, Mar 06, 2026 - 05:30 PM (IST)
ਫਰੀਦਕੋਟ- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਢੁੱਡੀ 'ਚ ਅੱਜ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਘਰ ਦੇ ਨੇੜੇ ਖੇਡਦਾ ਇੱਕ 5 ਸਾਲਾ ਮਾਸੂਮ ਬੱਚਾ ਛੱਪੜ ਵਿੱਚ ਡਿੱਗ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਕਰੀਬ ਸਵੇਰੇ 11 ਵਜੇ ਦੇ ਆਸਪਾਸ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ
ਦੱਸਿਆ ਜਾ ਰਿਹਾ ਹੈ ਕਿ ਬੱਚਾ ਘਰ ਦੇ ਨੇੜੇ ਖੇਡ ਰਿਹਾ ਸੀ। ਇਸ ਦੌਰਾਨ ਉਸ ਦੀ ਗੇਂਦ ਛੱਪੜ ਵਿੱਚ ਡਿੱਗ ਗਈ ਅਤੇ ਗੇਂਦ ਚੁੱਕਣ ਦੀ ਕੋਸ਼ਿਸ਼ ਕਰਦੇ ਹੋਏ ਉਹ ਖੁਦ ਵੀ ਛੱਪੜ ਵਿੱਚ ਡੁੱਬ ਗਿਆ। ਬੱਚਾ ਗਰੀਬ ਪਰਿਵਾਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। NDRF ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਛੱਪੜ ਵਿੱਚ ਬੱਚੇ ਦੀ ਭਾਲ ਲਈ ਰਾਹਤ ਕਾਰਜ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
