ਵੱਡਾ ਖ਼ਤਰਾ : ਠਾਠਾਂ ਮਾਰਦੇ ਪਾਣੀ ਨੇ ਹਰੀਕੇ ਹਥਾੜ ਖੇਤਰ ਦੇ ਧੁੱਸੀ ਬੰਨ੍ਹ ਵਿਚ ਪਾਇਆ ਪਾੜ, ਕਈ ਪਿੰਡ ਡੁੱਬੇ
Saturday, Aug 19, 2023 - 06:28 PM (IST)
ਹਰੀਕੇ ਪੱਤਣ (ਲਵਲੀ) : ਬੀਤੀ ਰਾਤ ਹਰੀਕੇ ਹਥਾੜ ਖੇਤਰ ਵਿਚ ਧੁੱਸੀ ਬੰਨ੍ਹ ਨੂੰ ਢਾਹ ਲੱਗੀ ਸੀ। ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਧੁੱਸੀ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਬਚਾਅ ਕਾਰਜ ਜਾਰੀ ਸਨ। ਇਸ ਬੰਨ੍ਹ ’ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਮੌਜੂਦ ਸਨ ਪ੍ਰੰਤੂ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਕਾਰਨ ਅੱਜ ਹਰੀਕੇ ਹਥਾੜ ਖੇਤਰ ਪਿੰਡ ਘੜੰਮ ਨੇੜੇ ਅਚਨਚੇਤ ਧੁੰਸੀ ਬੰਨ੍ਹ ’ਚ ਵੱਡਾ ਪਾੜ ਪੈ ਗਿਆ ਜਿਸ ਕਾਰਨ ਦਰਜਨਾਂ ਪਿੰਡਾਂ ਵਿਚ ਹਫੜਾ-ਦਫੜੀ ਮਚ ਗਈ ਅਤੇ ਦਰਜਨਾਂ ਪਿੰਡ ਪਾਣੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ। ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਤਾਂ ਲੋਕ ਆਪਣੇ ਘਰਾਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਸਮਾਨ ਲੱਦ ਕੇ ਸੁਰੱਖਿਅਤ ਥਾਵਾਂ ’ਤੇ ਜਾ ਰਹੇ ਹਨ।
ਇਹ ਵੀ ਪੜ੍ਹੋ : 3 ਵਰ੍ਹਿਆਂ ਦੇ ਪੁੱਤ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਿਓ ਦਾ ਵੱਡਾ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ
ਇਸ ਸੰਬੰਧੀ ਪੱਟੀ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਜਲਦ ਤੋਂ ਜਲਦ ਲੋਕਾਂ ਨੂੰ ਸੁਰੱਖਿਅਤ ਉੱਚੀਆਂ ਥਾਵਾਂ ’ਤੇ ਲਿਜਾਇਆ ਜਾਵੇ। ਮੰਤਰੀ ਭੁੱਲਰ ਨੇ ਕਿਹਾ ਕਿ ਧੁੱਸੀ ਬੰਨ੍ਹ ਟੁੱਟ ਚੁੱਕਾ ਹੈ ਜਿਹੜਾ ਨੁਕਸਾਨ ਹੋਣਾ ਸੀ ਉਹ ਹੋ ਗਿਆ ਹੈ ਆਪਣੀ ਜਾਨ ਮਾਲ ਦੀ ਰਾਖੀ ਲਈ ਉੱਚੀਆਂ ਥਾਵਾਂ ’ਤੇ ਲੋਕਾਂ ਨੂੰ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੀਕੇ ਬੂਹ ਸੈਟਰ, ਸਭਰਾ ਮੰਡੀ ਤੇ ਉਥੇ ਲੋਕ ਪਹੁੰਚਣ। ਜਿਥੇ ਲੋਕਾਂ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਗੁਰਬਿੰਦਰ ਸਿੰਘ ਕਾਲੇਕੇ, ਬਲਾਕ ਪ੍ਰਧਾਨ ਅਵਤਾਰ ਸਿੰਘ ਸਭਰਾ,ਸਿੰਕਦਰ ਸਿੰਘ ਚੀਮਾ,ਜਸਪਾਲ ਸਿੰਘ ਭੁੱਲਰ,ਗੋਰਾ ਜੋਤੀ ਸ਼ਾਂਹ,ਸਰਪੰਚ ਸਰਦੂਲ ਸਿੰਘ ਸਭਰਾ,ਕਾਰਜ ਸਿੰਘ ਸਭਰਾ, ਦਲੇਰ ਸਿੰਘ ਦੁੱਬਲੀ ਆੜ੍ਹਤੀ ਪ੍ਰਧਾਨ, ਬਿੱਕਰ ਸਿੰਘ ਭੰਗਾਲੀਆਂ, ਸੋਹਣ ਸਿੰਘ ਜੋੜ ਸਿੰਘ ਵਾਲਾ, ਨਰਿੰਦਰ ਸਿੰਘ ਸਾਬਕਾ ਸਰਪੰਚ ਜੋਤੀਸ਼ਾਹ, ਲਵਪ੍ਰੀਤ ਸਭਰਾ, ਤਰਸੇਮ ਸਿੰਘ ਭੁੱਲਰ ਆਦਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8