ਹਾਈ ਅਲਰਟ ਦਰਮਿਆਨ ਪੰਜਾਬ ਦੇ ਇਸ ਇਲਾਕੇ ਵਿਚੋਂ ਡਰੋਨ ਬਰਾਮਦ
Wednesday, Jan 22, 2025 - 12:49 PM (IST)

ਖਾਲੜਾ (ਚਾਨਣ)-ਤਰਨਤਾਰਨ ਦੇ ਸਰਹੱਦੀ ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਡਲੀਰੀ ਦੇ ਕਣਕ ਦੇ ਖੇਤਾਂ ਅੰਦਰ ਇਕ ਟੁੱਟਾ ਹੋਇਆ ਡਰੋਨ ਬਰਾਮਦ ਕੀਤਾ ਗਿਆ। ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਬੀਰ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਡਲੀਰੀ ਦੀ ਜ਼ਮੀਨ, ਜੋ ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਡਲ ਨੇ ਠੇਕੇ ’ਤੇ ਲਈ ਹੋਈ ਹੈ ਅਤੇ ਕਣਕ ਦੇ ਖੇਤਾਂ ’ਚ ਡਰੋਨ ਡਿੱਗਾ ਪਿਆ ਹੈ, ਬੀ. ਐੱਸ. ਐੱਫ਼. ਅਤੇ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਇਸ ਦੌਰਾਨ ਇਕ ਟੁੱਟਾ ਹੋਇਆ ਪਾਕਿਸਤਾਨੀ ਡਰੋਨ ਮਾਰਕਾ 4∙9 19R 3S ਪੁਲਸ ਨੇ ਆਪਣੇ ਕਬਜ਼ੇ ’ਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਇਹ ਡਰੋਨ ਪਾਕਿਸਤਾਨ ਵਾਲੇ ਪਾਸਿਓਂ ਕਿਸੇ ਸਮੱਗਲਰ ਵੱਲੋਂ ਮੰਗਵਾਇਆ ਗਿਆ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਦੇ ਇਕ ਸਾਲ ਦੇ ਅੰਦਰ ਸਹੁਰਿਆਂ ਦੇ ਅਸਲੀ ਰੰਗ ਵੇਖ ਕੁੜੀ ਦੇ ਉੱਡੇ ਹੋਸ਼, ਹੋਇਆ ਉਹ ਜੋ ਸੋਚਿਆ ਨਾ ਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e